ਭਾਰਤ-ਅਮਰੀਕਾ ਦਾ ਸਾਂਝਾ ਬਿਆਨ, ਪਾਕਿ ਅੱਤਵਾਦ ਵਿਰੁੱਧ ਕਰੇ "ਤੁਰੰਤ, ਸਥਾਈ, ਅਟੱਲ ਕਾਰਵਾਈ"
Tuesday, Apr 12, 2022 - 11:48 AM (IST)
ਵਾਸ਼ਿੰਗਟਨ (ਭਾਸ਼ਾ)- ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਕੰਟਰੋਲ ਵਾਲੇ ਕਿਸੇ ਵੀ ਖੇਤਰ ਦੀ ਵਰਤੋਂ ਅੱਤਵਾਦੀ ਹਮਲਿਆਂ ਲਈ ਨਾ ਕੀਤੇ ਜਾਣਾ ਯਕੀਨੀ ਬਣਾਉਣ ਲਈ "ਤੁਰੰਤ, ਨਿਰੰਤਰ ਅਤੇ ਅਟੱਲ ਕਾਰਵਾਈ" ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ 26/11 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਉਣ ਲਈ ਵੀ ਕਿਹਾ ਹੈ।ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਵਿਚਾਲੇ ਟੂ ਪਲੱਸ ਟੂ ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਇਕ ਸਾਂਝੇ ਬਿਆਨ 'ਚ ਪਾਕਿਸਤਾਨ ਨੂੰ ਇਹ ਕਦਮ ਚੁੱਕਣ ਦੀ ਮੰਗ ਕੀਤੀ ਗਈ।
ਜੋਅ ਬਾਈਡੇਨ ਦੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੋਮਵਾਰ ਨੂੰ ਦੋਵਾਂ ਦੇਸ਼ਾਂ ਦੇ ਮੰਤਰੀਆਂ ਨੇ ਪਹਿਲੀ ਟੂ-ਪਲੱਸ-ਟੂ ਮੰਤਰੀ ਪੱਧਰੀ ਗੱਲਬਾਤ ਕੀਤੀ। ਦੋਵਾਂ ਦੇਸ਼ਾਂ ਦਾ ਇਹ ਸਾਂਝਾ ਬਿਆਨ ਸ਼ਾਹਬਾਜ਼ ਸ਼ਰੀਫ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਇਕ ਦਿਨ ਬਾਅਦ ਆਇਆ ਹੈ। ਸੰਯੁਕਤ ਬਿਆਨ ਵਿਚ ਕਿਹਾ ਗਿਆ ਹੈ ਕਿ ਮੰਤਰੀਆਂ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਤੁਰੰਤ, ਨਿਰੰਤਰ ਅਤੇ ਅਟੱਲ ਕਾਰਵਾਈ ਕਰਨ ਦੀ ਅਪੀਲ ਕੀਤੀ ਕਿ ਉਸ ਦੇ ਕੰਟਰੋਲ ਅਧੀਨ ਕਿਸੇ ਵੀ ਖੇਤਰ ਦੀ ਵਰਤੋਂ ਅੱਤਵਾਦੀ ਹਮਲਿਆਂ ਲਈ ਨਾ ਕੀਤੀ ਜਾਵੇ। ਬਿਆਨ ਮੁਤਾਬਕ ਮੰਤਰੀਆਂ ਨੇ ਅੱਤਵਾਦੀ ਸੰਗਠਨਾਂ ਅਤੇ ਉਹਨਾਂ ਨਾਲ ਜੁੜੇ ਲੋਕਾਂ ਖ਼ਿਲਾਫ਼ ਪਾਬੰਦੀਆਂ ਲਗਾਉਣ, ਹਿੰਸਕ ਕੱਟੜਪੰਥ ਦਾ ਮੁਕਾਬਲਾ ਕਰਨ, ਅੱਤਵਾਦ, ਅੱਤਵਾਦੀਆਂ ਨੂੰ ਨਾਮਜ਼ਦ ਕਰਨ, ਅੱਤਵਾਦੀ ਕਾਰਵਾਈਆਂ ਲਈ ਇੰਟਰਨੈੱਟ ਦੀ ਵਰਤੋਂ ਕਰਨ ਅਤੇ ਸਰਹੱਦ ਪਾਰ ਅੱਤਵਾਦ 'ਤੇ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਜਾਰੀ ਰੱਖਣ ਲਈ ਵਚਨਬੱਧਤਾ ਜਤਾਈ।
ਪੜ੍ਹੋ ਇਹ ਅਹਿਮ ਖ਼ਬਰ -ਨਾਟੋ ਨੂੰ ਲੈ ਕੇ ਯੂਕ੍ਰੇਨ ਖ਼ਿਲਾਫ਼ ਛੇੜੀ ਜੰਗ, ਹੁਣ ਰੂਸ ਨੇ ਸਵੀਡਨ ਅਤੇ ਫਿਨਲੈਂਡ ਨੂੰ ਵੀ ਦਿੱਤੀ ਚਿਤਾਵਨੀ
ਬਿਆਨ ਵਿੱਚ ਕਿਹਾ ਗਿਆ ਹੈ ਕਿ ਮੰਤਰੀਆਂ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਦੀਆਂ ਸਿਫ਼ਾਰਸ਼ਾਂ ਦੇ ਅਨੁਸਾਰ ਮਨੀ ਲਾਂਡਰਿੰਗ ਵਿਰੋਧੀ ਅਤੇ ਸਾਰੇ ਦੇਸ਼ਾਂ ਤੋਂ ਅੱਤਵਾਦ ਦੇ ਵਿੱਤ ਪੋਸ਼ਣ ਦਾ ਮੁਕਾਬਲਾ ਕਰਨ ਲਈ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਭਾਰਤ ਅਤੇ ਅਮਰੀਕਾ ਨੇ ਹਰ ਤਰ੍ਹਾਂ ਦੇ ਅੱਤਵਾਦ ਅਤੇ ਸਰਹੱਦ ਪਾਰ ਅੱਤਵਾਦ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਅਤੇ 26/11 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਨਿਆਂ ਦੇ ਦਾਇਰੇ 'ਚ ਲਿਆਉਣ ਦਾ ਸੱਦਾ ਦਿੱਤਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।