ਇੰਡੋਨੇਸ਼ੀਆ : ਪੰਜਾਬ ਦੀ ਧੀ ਨੇ ਜਿੱਤਿਆ ਸੋਨ ਤਮਗਾ, ਸੁਖਬੀਰ ਬਾਦਲ ਨੇ ਦਿੱਤੀਆਂ ਵਧਾਈਆਂ

07/29/2019 6:23:49 PM

ਜਕਾਰਤਾ/ਚੰਡੀਗੜ੍ਹ (ਏਜੰਸੀ)- ਪੰਜਾਬ 'ਚ ਲੁਧਿਆਣਾ ਦੇ ਪਿੰਡ ਚੱਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਬਾਕਸਿੰਗ ਮੁਕਾਬਲੇਬਾਜ਼ੀ ਵਿਚ ਆਪਣੀ ਵਿਰੋਧੀ ਨੂੰ ਹਰਾ ਕੇ ਸੋਨ ਤਮਗਾ ਹਾਸਲ ਕੀਤਾ ਹੈ, ਜਿਸ 'ਤੇ ਪੂਰੇ ਪੰਜਾਬ ਵਿਚ ਦੀਵਾਲੀ ਵਰਗਾ ਮਾਹੌਲ ਹੈ। ਸਿਮਰਨਜੀਤ ਕੌਰ ਦੀ ਇਸ ਪ੍ਰਾਪਤੀ 'ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਇੰਡੋਨੇਸ਼ੀਆ ਵਿੱਚ ਹੋਏ 23 ਵੇਂ ਪ੍ਰੈਜ਼ੀਡੈਂਟ ਕੱਪ ਅੰਤਰਰਾਸ਼ਟਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਆਪਣੀ ਸ਼ਾਨਦਾਰ ਜਿੱਤ ਨਾਲ, ਲੁਧਿਆਣਾ ਦੇ ਪਿੰਡ ਚਕਰ ਦੀ ਧੀ ਸਿਮਰਨਜੀਤ ਕੌਰ ਨੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਵਾਹਿਗੁਰੂ ਜੀ ਉਸ ਨੂੰ ਹੋਰ ਵੱਡੀਆਂ ਸਫਲਤਾਵਾਂ ਬਖਸ਼ਣ।

ਦੱਸਣਯੋਗ ਹੈ ਕਿ ਭਾਰਤ ਨੇ ਟੂਰਨਾਮੈਂਟ ਵਿਚੋਂ 7 ਸੋਨ ਤਮਗੇ ਅਤੇ 2 ਚਾਂਦੀ ਤਮਗੇ ਜਿੱਤੇ, ਜਿਸ ਵਿਚ ਸਿਮਰਨਜੀਤ ਕੌਰ, ਓਲੰਪਿਕ ਕਾਂਸੀ ਤਮਗਾ ਜੇਤੂ ਐਮ.ਸੀ. ਮੈਰੀ ਕੌਮ, ਜਮੁਨਾ ਬੀਰੋ ਅਤੇ ਮੋਨਿਕਾ ਨੇ ਵੀ ਸੋਨ ਤਮਗਾ ਜਿੱਤਿਆ ਹੈ। ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਦੀ ਹਸਾਨਾ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕਰ ਲਿਆ। 


Sunny Mehra

Content Editor

Related News