ਇੰਡੋਨੇਸ਼ੀਆ ਦੇ ਨਵੇਂ ਨਿਯੁਕਤ ਰਾਸ਼ਟਰਪਤੀ ਸੁਬਿਆਂਤੋ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਕੈਬਨਿਟ ਦਾ ਕੀਤਾ ਐਲਾਨ
Monday, Oct 21, 2024 - 01:23 PM (IST)
ਜਕਾਰਤਾ (ਪੋਸਟ ਬਿਊਰੋ)- ਇੰਡੋਨੇਸ਼ੀਆ ਦੇ ਨਵੇਂ ਨਿਯੁਕਤ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨੇ ਐਤਵਾਰ ਦੇਰ ਰਾਤ ਦੇਸ਼ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕੈਬਨਿਟ ਦਾ ਐਲਾਨ ਕੀਤਾ ਅਤੇ ਇੱਕ ਮਜ਼ਬੂਤ ਸਰਕਾਰ ਬਣਾਉਣ ਦਾ ਵਾਅਦਾ ਕੀਤਾ। ਨਵੇਂ ਰਾਸ਼ਟਰਪਤੀ ਦੀ ਕੈਬਨਿਟ ਵਿੱਚ 109 ਮੈਂਬਰ ਹਨ। ਉਨ੍ਹਾਂ ਨੇ ਇੰਡੋਨੇਸ਼ੀਆਈ ਝੰਡੇ ਦੇ ਰੰਗਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਕੈਬਨਿਟ ਮੰਤਰੀਆਂ, ਉਪ ਮੰਤਰੀਆਂ ਅਤੇ ਰਾਸ਼ਟਰੀ ਏਜੰਸੀਆਂ ਦੇ ਮੁਖੀਆਂ ਨੂੰ "ਰੈੱਡ ਐਂਡ ਵ੍ਹਾਈਟ ਕੈਬਨਿਟ" ਨਾਮ ਦਿੱਤਾ।
ਇਹ ਵੀ ਪੜ੍ਹੋ: ਕੈਨੇਡਾ 'ਚ 1.3 ਲੱਖ ਭਾਰਤੀ ਵਿਦਿਆਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
ਸੁਬਿਆਂਤੋ ਐਤਵਾਰ ਨੂੰ ਦੱਖਣ-ਪੂਰਬੀ ਏਸ਼ੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਦੇ ਅੱਠਵੇਂ ਰਾਸ਼ਟਰਪਤੀ ਬਣੇ। ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਦੀ ਕੈਬਨਿਟ ਵਿੱਚ 34 ਮੰਤਰੀ ਅਤੇ ਸਰਕਾਰੀ ਏਜੰਸੀਆਂ ਦੇ ਮੁਖੀ ਸਨ। ਸੁਬਿਆਂਤੋ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਨੂੰ ਇੱਕ ਮਜ਼ਬੂਤ ਪ੍ਰਸ਼ਾਸਨ ਦੀ ਲੋੜ ਹੈ, ਹਾਲਾਂਕਿ ਵਿਸ਼ਲੇਸ਼ਕ ਕਹਿੰਦੇ ਹਨ ਕਿ ਉਨ੍ਹਾਂ ਦੀ ਵੱਡੀ ਕੈਬਨਿਟ ਨੌਕਰਸ਼ਾਹੀ ਨੂੰ ਉਤਸ਼ਾਹਤ ਕਰੇਗੀ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਤਣਾਅ: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਦਾ ਨਿੱਝਰ ਮਾਮਲੇ 'ਤੇ ਵੱਡਾ ਦਾਅਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8