ਇੰਡੋਨੇਸ਼ੀਆ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 1,815 ਨਵੇਂ ਮਾਮਲੇ ਹੋਏ ਦਰਜ
Wednesday, Aug 05, 2020 - 09:55 PM (IST)
ਜਕਾਰਤਾ- ਇੰਡੋਨੇਸ਼ੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,815 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵੱਧ ਕੇ 1,16,871 ਹੋ ਗਈ ਹੈ ਅਤੇ ਇਸ ਸਮੇਂ ਦੌਰਾਨ 64 ਮਰੀਜ਼ਾਂ ਦੀ ਮੌਤ ਦੀ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 5,452 ਤੱਕ ਪਹੁੰਚ ਗਈ ਹੈ।
ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਮੇਂ ਦੌਰਾਨ ਕੋਰੋਨਾ 1,839 ਲੋਕਾਂ ਦੇ ਸਿਹਤਯਾਬ ਹੋਣ ਨਾਲ ਕੁੱਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 73,889 ਤੱਕ ਪਹੁੰਚ ਗਈ ਹੈ ਅਤੇ ਵਾਇਰਸ ਹੁਣ ਤੱਕ 34 ਸੂਬਿਆਂ ਵਿਚ ਫੈਲ ਚੁੱਕਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੱਛਮੀ ਜਾਵਾ ਸੂਬੇ ਵਿਚ 417 ਮਾਮਲੇ ਸਾਹਮਣੇ ਆਉਣ ਨਾਲ ਜਕਾਰਤਾ ਵਿਚ 354, ਕੇਂਦਰੀ ਜਕਾਰਤਾ ਵਿਚ 149, ਉੱਤਰੀ ਸੁਮਾਤਰਾ ਵਿਚ 130 ਅਤੇ ਦੱਖਣੀ ਸੁਲਾਵੇਸੀ ਵਿਚ ਕੋਰੋਨਾ ਵਾਇਰਸ ਦੇ 127 ਮਾਮਲਿਆਂ ਦੀ ਪੁਸ਼ਟੀ ਹੋਈ ਹੈ।