ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

04/16/2018 11:11:26 AM

ਜਕਾਰਤਾ(ਭਾਸ਼ਾ)— ਦੱਖਣੀ-ਪੂਰਬੀ ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਮੋਲੁਕਸ ਵਿਚ ਅੱਜ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂਗਰਭ ਸਰਵੇਖਣ (ਯੂ.ਐਸ.ਜੀ.ਐਸ) ਨੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਯੂ.ਐਸ.ਜੀ.ਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਕੋਟਾ ਟਰਨੇਟ ਤੋਂ 85 ਕਿਲੋਮੀਟਰ ਉਤਰ-ਪੱਛਮ ਵਿਚ ਧਰਤੀ ਤੋਂ 36.5 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਦੱਸਣਯੋਗ ਹੈ ਕਿ ਭੂਚਾਲ ਭਾਰਤੀ ਸਮੇਂ ਅਨੁਸਾਰ ਤੜਕਸਾਰ ਸਵੇਰੇ 1 ਵਜੇ ਆਇਆ।
ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਕਿਹਾ ਕਿ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਨੂੰ ਭੂਚਾਲ ਸ਼ੱਕੀ ਖੇਤਰ ਮੰਨਿਆ ਜਾਂਦਾ ਹੈ। ਇੱਥੇ 2004 ਵਿਚ ਭੂਚਾਲ ਤੋਂ ਬਾਅਦ ਆਈ ਸੁਨਾਮੀ ਵਿਚ 170,000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ ਅਤੇ ਹਿੰਦ ਮਹਾਸਾਗਰ ਦੇ ਹੋਰ ਦੇਸ਼ਾਂ ਵਿਚ ਵੀ ਵੱਡੀ ਗਿਣਤੀ ਵਿਚ ਲੋਕ ਮਾਰੇ ਗਏ ਸਨ।


Related News