ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ, 5.7 ਰਿਕਟਰ ''ਤੇ ਮਾਪੀ ਗਈ ਤੀਬਰਤਾ

06/21/2024 12:57:59 PM

ਜਕਾਰਤਾ (ਯੂ. ਐੱਨ. ਆਈ.) - ਇੰਡੋਨੇਸ਼ੀਆ ਦੇ ਪੂਰਬੀ ਹਾਈਲੈਂਡ ਪਾਪੂਆ ਸੂਬੇ ਵਿਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਦੇ ਅਨੁਸਾਰ, ਸਥਾਨਕ ਸਮੇਂ ਅਨੁਸਾਰ ਸਵੇਰੇ 07:11 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 5.7 'ਤੇ  ਮਾਪੀ ਗਈ। ਭੂਚਾਲ ਦਾ ਕੇਂਦਰ ਯਲਿਮੋ ਰੀਜੈਂਸੀ ਤੋਂ 68 ਕਿਲੋਮੀਟਰ ਉੱਤਰ-ਪੂਰਬ ਵਿੱਚ ਅਤੇ ਧਰਤੀ ਦੀ ਸਤ੍ਹਾ ਤੋਂ 78 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਕਾਰਨ ਵੱਡੀਆਂ ਲਹਿਰਾਂ ਪੈਦਾ ਹੋਣ ਦੀ ਕੋਈ ਸੰਭਾਵਨਾ ਨਹੀਂ ਸੀ, ਇਸ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਸੀ।

ਸੂਬਾਈ ਮੌਸਮ ਵਿਗਿਆਨ ਏਜੰਸੀ ਦੇ ਸੀਨੀਅਰ ਅਧਿਕਾਰੀ ਕੈਰੋਲਿਨ ਨੇ ਕਿਹਾ ਕਿ ਭੂਚਾਲ ਨਾਲ ਪ੍ਰਭਾਵਿਤ ਖੇਤਰਾਂ ਤੋਂ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।


Harinder Kaur

Content Editor

Related News