6.1 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਇੰਡੋਨੇਸ਼ੀਆ

12/16/2018 6:41:39 PM

ਜਕਾਰਤਾ— ਇੰਡੋਨੇਸ਼ੀਆ ਦੇ ਪੂਰਬੀ ਪਾਪੂਆ ਸੂਬੇ 'ਚ ਐਤਵਾਰ ਨੂੰ 6.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਗਿਆਨ ਤੇ ਭੂ-ਗਰਗ ਸਰਵੇਖਣ ਏਜੰਸੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਏਜੰਸੀ ਦੇ ਮੁਖੀ ਦੇਡੀ ਸੁਗਿਆਨਟੋ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਮੁਤਾਬਕ ਸ਼ਾਮ ਕਰੀਬ 5 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 106 ਕਿਲੋਮੀਟਰ ਹੇਠਾਂ ਸੀ ਤੇ ਗਹਿਰਾਈ ਜ਼ਿਆਦਾ ਹੋਣ ਕਰਕੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਭੂਚਾਲ ਨਾਲ ਜਾਨਮਾਲ ਦੇ ਨੁਕਸਾਨ ਦੀ ਫਿਲਹਾਲ ਕੋਈ ਰਿਪੋਰਟ ਨਹੀਂ ਹੈ।


Baljit Singh

Content Editor

Related News