ਗਣਤੰਤਰ ਦਿਵਸ ''ਤੇ ਮੁੱਖ ਮਹਿਮਾਨ ਹੋਣਗੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ! ਭਾਰਤ ਮਗਰੋਂ ਨਹੀਂ ਜਾਣਗੇ ਪਾਕਿਸਤਾਨ

Sunday, Jan 12, 2025 - 02:52 AM (IST)

ਗਣਤੰਤਰ ਦਿਵਸ ''ਤੇ ਮੁੱਖ ਮਹਿਮਾਨ ਹੋਣਗੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ! ਭਾਰਤ ਮਗਰੋਂ ਨਹੀਂ ਜਾਣਗੇ ਪਾਕਿਸਤਾਨ

ਨਵੀਂ ਦਿੱਲੀ (ਭਾਸ਼ਾ) : ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਰਾਸ਼ਟਰੀ ਰਾਜਧਾਨੀ ਵਿਚ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋਣਗੇ। ਮਾਮਲੇ ਤੋਂ ਜਾਣੂ ਲੋਕਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੰਨਿਆ ਜਾ ਰਿਹਾ ਹੈ ਕਿ ਨਵੀਂ ਦਿੱਲੀ ਵੱਲੋਂ ਉਠਾਏ ਗਏ ਇਤਰਾਜ਼ ਦੇ ਮੱਦੇਨਜ਼ਰ ਸੁਬੀਆਂਤੋ ਦਾ ਭਾਰਤ ਦੌਰਾ ਪੂਰਾ ਕਰਨ ਤੋਂ ਤੁਰੰਤ ਬਾਅਦ ਪਾਕਿਸਤਾਨ ਦਾ ਦੌਰਾ ਕਰਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਪਾਕਿਸਤਾਨੀ ਮੀਡੀਆ 'ਚ ਆਈਆਂ ਖਬਰਾਂ ਮੁਤਾਬਕ ਜਕਾਰਤਾ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਦੇ ਭਾਰਤ ਦੌਰੇ ਤੋਂ ਬਾਅਦ ਪਾਕਿਸਤਾਨ ਦੇ ਦੌਰੇ ਦੀ ਯੋਜਨਾ ਬਣਾਈ ਹੈ। ਭਾਰਤ ਨੇ ਅਜੇ ਤੱਕ ਇਸ ਸਾਲ ਦੇ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਦਾ ਰਸਮੀ ਐਲਾਨ ਨਹੀਂ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯਾਤਰਾ ਦੌਰਾਨ ਸੁਬੀਆਂਤੋ ਨਾਲ ਵਿਆਪਕ ਗੱਲਬਾਤ ਕਰਨਗੇ। ਭਾਰਤ ਹਰ ਸਾਲ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਵਿਸ਼ਵ ਨੇਤਾਵਾਂ ਨੂੰ ਸੱਦਾ ਦਿੰਦਾ ਹੈ। ਪਿਛਲੇ ਸਾਲ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਮੁੱਖ ਮਹਿਮਾਨ ਸਨ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ 2023 ਵਿਚ ਮੁੱਖ ਮਹਿਮਾਨ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News