ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

Tuesday, Oct 15, 2024 - 10:45 AM (IST)

ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਵਾਸ਼ਿੰਗਟਨ (ਭਾਸ਼ਾ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਪਿਛਲੇ ਸਾਲ ਇਕ ਕੈਨੇਡੀਅਨ ਨਾਗਰਿਕ ਦੇ ਕਤਲ ਵਿਚ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਦੇ ਦੋਸ਼ਾਂ ਨਾਲ ਸਬੰਧਤ ਉਨ੍ਹਾਂ ਕੋਲ ਜੋ ਵੀ ਜਾਣਕਾਰੀ ਸੀ, ਉਸ ਨੇ ਖਾਸ ਤੌਰ 'ਤੇ ਅਮਰੀਕਾ ਸਮੇਤ ਆਪਣੇ ਕਰੀਬੀ ਸਹਿਯੋਗੀਆਂ ਨਾਲ ਸਾਂਝੀ ਕੀਤੀ ਹੈ। ਟਰੂਡੋ ਵੱਲੋਂ ਜਲਦਬਾਜ਼ੀ ਵਿੱਚ ਆਯੋਜਿਤ ਇਹ ਪ੍ਰੈਸ ਕਾਨਫਰੰਸ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਭਾਰਤ ਨੇ ਸੋਮਵਾਰ ਨੂੰ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ ਨਿਸ਼ਾਨਾ ਬਣਾਏ ਜਾ ਰਹੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਸੱਦਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਰਿਕਾਰਡ ਬਣਾਉਣ ਵਾਲੇ ਨੌਜਵਾਨ ਪਰਬਤਾਰੋਹੀ ਦਾ ਨੇਪਾਲ 'ਚ ਗਮਰਜੋਸ਼ੀ ਨਾਲ ਸਵਾਗਤ

ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨਾਲ ਭਾਰਤੀ ਡਿਪਲੋਮੈਟਾਂ ਨੂੰ ਜੋੜਨ ਦੇ ਕੈਨੇਡਾ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਭਾਰਤ ਨੇ ਇਹ ਕਾਰਵਾਈ ਕੀਤੀ ਹੈ। ਇਸ ਨਾਲ ਦੋਵਾਂ ਦੇਸ਼ਾਂ ਦੇ ਪਹਿਲਾਂ ਤੋਂ ਹੀ ਖ਼ਰਾਬ ਰਿਸ਼ਤਿਆਂ ਵਿੱਚ ਹੋਰ ਖਟਾਸ ਆ ਗਈ ਹੈ। ਟਰੂਡੋ ਨੇ ਓਟਾਵਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਪਿਛਲੀਆਂ ਗਰਮੀਆਂ ਤੋਂ ਹੀ ਅਸੀਂ ਆਪਣੇ ਭਾਈਵਾਲਾਂ, ਖਾਸ ਤੌਰ 'ਤੇ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਜਿੱਥੇ ਗੈਰ-ਨਿਆਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਦਾ ਵਿਵਹਾਰ ਸਾਹਮਣੇ ਆਇਆ ਸੀ।" ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਕਾਨੂੰਨ ਦੇ ਸ਼ਾਸਨ ਲਈ ਇਕਜੁੱਟ ਰਹਾਂਗੇ।

ਇਹ ਵੀ ਪੜ੍ਹੋ: ਸਿੰਗਾਪੁਰ: ਭਾਰਤੀ ਨਾਗਰਿਕ ਨੂੰ ਖਾਤੇ 'ਚ ਗਲਤੀ ਨਾਲ ਜਮ੍ਹਾ ਹੋਏ ਪੈਸੇ ਵਾਪਸ ਨਾ ਕਰਨ 'ਤੇ ਜੇਲ੍ਹ

ਅਮਰੀਕੀ ਵਿਦੇਸ਼ ਵਿਭਾਗ ਨੇ ਹੁਣ ਤੱਕ ਆਪਣੇ 2 ਕਰੀਬੀ ਸਹਿਯੋਗੀਆਂ ਅਤੇ ਭਾਈਵਾਲਾਂ ਵਿਚਾਲੇ ਕੂਟਨੀਤਕ ਸੰਕਟ 'ਤੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤ ਦੇ ਖਿਲਾਫ ਕੱਟੜਵਾਦ, ਹਿੰਸਾ ਅਤੇ ਵੱਖਵਾਦ ਨੂੰ ਟਰੂਡੋ ਸਰਕਾਰ ਦੇ ਸਮਰਥਨ ਦੇ ਜਵਾਬ ਵਿੱਚ ਭਾਰਤ ਅੱਗੇ ਕਦਮ ਚੁੱਕਣ ਦਾ ਅਧਿਕਾਰ ਰੱਖਦਾ ਹੈ। ਮੰਤਰਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਦਾ ਭਾਰਤ ਪ੍ਰਤੀ ਦੁਸ਼ਮਣੀ ਵਾਲਾ ਸੁਭਾਅ ਲੰਬੇ ਸਮੇਂ ਤੋਂ ਸਪੱਸ਼ਟ ਹੈ। ਮੰਤਰਾਲਾ ਨੇ ਕਿਹਾ, “ਟਰੂਡੋ ਨੇ 2018 ਵਿੱਚ ਭਾਰਤ ਦਾ ਦੌਰਾ ਕੀਤਾ ਸੀ, ਜਿਸ ਦਾ ਮਕਸਦ ਵੋਟ ਬੈਂਕ ਨੂੰ ਨਿਸ਼ਾਨਾ ਬਣਾਉਣਾ ਸੀ, ਪਰ ਇਹ ਉਨ੍ਹਾਂ ਲਈ ਅਸਹਿਜ ਸਾਬਤ ਹੋਇਆ। ਉਸ ਦੀ ਕੈਬਨਿਟ ਵਿੱਚ ਅਜਿਹੇ ਵਿਅਕਤੀ ਸ਼ਾਮਲ ਹਨ, ਜੋ ਭਾਰਤ ਦੇ ਸਬੰਧ ਵਿੱਚ ਕੱਟੜਪੰਥੀ ਅਤੇ ਵੱਖਵਾਦੀ ਏਜੰਡੇ ਨਾਲ ਖੁੱਲ੍ਹੇਆਮ ਜੁੜੇ ਹੋਏ ਹਨ। ਦਸੰਬਰ 2020 'ਚ ਭਾਰਤ ਦੀ ਅੰਦਰੂਨੀ ਰਾਜਨੀਤੀ 'ਚ ਉਨ੍ਹਾਂ ਦੀ ਸਪੱਸ਼ਟ ਦਖਲਅੰਦਾਜ਼ੀ ਤੋਂ ਪਤਾ ਲੱਗਦਾ ਹੈ ਕਿ ਉਹ ਇਸ ਮਾਮਲੇ 'ਚ ਕਿਸ ਹੱਦ ਤੱਕ ਜਾਣ ਕੋਸ਼ਿਸ਼ ਕਰ ਰਹੇ ਸਨ।' 

ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ

ਪ੍ਰੈੱਸ ਕਾਨਫਰੰਸ ਦੌਰਾਨ ਟਰੂਡੋ ਨੇ ਕਿਹਾ ਕਿ ਸਥਿਤੀ ਬਿਲਕੁਲ ਵੀ ਠੀਕ ਨਹੀਂ ਹੈ। ਟਰੂਡੋ ਨੇ ਕਿਹਾ, "ਅਸੀਂ ਸਿਰਫ਼ ਇਹ ਚਾਹੁੰਦੇ ਹਾਂ ਕਿ ਕੈਨੇਡੀਅਨਾਂ ਨੂੰ ਉਨ੍ਹਾਂ ਦੇ ਭਾਈਚਾਰੇ ਵਿੱਚ, ਉਨ੍ਹਾਂ ਦੇ ਘਰਾਂ ਵਿਚ ਹਿੰਸਾ ਦਾ ਸਾਹਮਣਾ ਨਾ ਕਰਨਾ ਪਵੇ, ਪਰ ਅਸੀਂ ਇਹ ਵੀ ਚਾਹੁੰਦੇ ਹਾਂ ਕਿ ਭਾਰਤ ਨਾਲ ਸਬੰਧਾਂ ਵਿੱਚ ਵੀ ਤਣਾਅ ਪੈਦਾ ਨਾ ਹੋਵੇ। ਇਸ ਲਈ ਅਸੀਂ ਪਿਛਲੇ ਹਫ਼ਤੇ ਸੁਰੱਖਿਆ ਏਜੰਸੀਆਂ, ਡਿਪਲੋਮੈਟਾਂ ਅਤੇ ਪੁਲਸ ਏਜੰਸੀਆਂ ਰਾਹੀਂ ਭਾਰਤ ਸਰਕਾਰ ਤੱਕ ਪਹੁੰਚ ਕੀਤੀ ਸੀ ਤਾਂ ਕਿ ਇਨ੍ਹਾਂ ਡੂੰਘੇ ਮਤਭੇਦਾਂ ਨੂੰ ਸੁਲਝਾਉਣ ਦਾ ਰਸਤਾ ਲੱਭਿਆ ਜਾ ਸਕੇ...ਕੈਨੇਡੀਅਨਾਂ ਦੀ ਸੁਰੱਖਿਆ ਕੀਤੀ ਜਾ ਸਕੇ। ਨਾਲ ਹੀ ਭਾਰਤ ਅਤੇ ਕੈਨੇਡਾ ਦੇ ਚੰਗੇ ਸਬੰਧ ਖ਼ਰਾਬ ਨਾ ਹੋਣ।' ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ, ਭਾਰਤ ਨੇ "ਸਾਡੇ ਨਾਲ ਕੰਮ ਕਰਨ ਦੀ ਚੋਣ ਨਹੀਂ ਕੀਤੀ। ਉਨ੍ਹਾਂ ਨੇ ਇਸ (ਟਰੂਡੋ) ਸਰਕਾਰ ਵਿਰੁੱਧ ਨਿੱਜੀ ਹਮਲੇ, ਇਨਕਾਰ ਕਰਨ ਅਤੇ ਪਿੱਛੇ ਧੱਕਣ ਦਾ ਬਦਲ ਚੁਣਿਆ ਅਤੇ ਸਾਡੀਆਂ ਏਜੰਸੀਆਂ ਅਤੇ ਸੰਸਥਾਵਾਂ ਦੀ ਇਮਾਨਦਾਰੀ 'ਤੇ ਸਵਾਲ ਚੁੱਕਿਆ। ਇਸ ਲਈ ਸਾਨੂੰ ਕੈਨੇਡੀਅਨਾਂ ਦੀ ਸੁਰੱਖਿਆ ਲਈ ਜਵਾਬ ਦੇਣਾ ਪਿਆ ਹੈ।'

ਇਹ ਵੀ ਪੜ੍ਹੋ: ਡੇਰੋਨ ਏਸੇਮੋਗਲੂ, ਸਾਈਮਨ ਜੌਹਨਸਨ, ਜੇਮਸ ਰੌਬਿਨਸਨ ਅਰਥ ਸ਼ਾਸਤਰ ਦੇ ਨੋਬਲ ਪੁਰਸਕਾਰ ਨਾਲ ਸਨਮਾਨਤ

ਟਰੂਡੋ ਨੇ ਦੋਸ਼ ਲਾਇਆ, "ਮੇਰਾ ਮੰਨਣਾ ਹੈ ਕਿ ਭਾਰਤ ਨੇ ਆਪਣੇ ਡਿਪਲੋਮੈਟਾਂ ਅਤੇ ਸੰਗਠਿਤ ਅਪਰਾਧਾਂ ਦੀ ਵਰਤੋਂ ਕਰਕੇ ਕੈਨੇਡਾ ਦੇ ਲੋਕਾਂ 'ਤੇ ਹਮਲਾ ਕਰਨ, ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਅਸੁਰੱਖਿਅਤ ਮਹਿਸੂਸ ਕਰਾਉਣ ਅਤੇ ਇਸ ਤੋਂ ਵੀ ਵਧ ਕੇ ਹਿੰਸਾ ਅਤੇ ਇੱਥੋਂ ਤੱਕ ਕਿ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਰਸਤਾ ਚੁਣ ਕੇ ਇਕ ਵੱਡੀ ਗਲਤੀ ਕੀਤੀ ਹੈ। ਇਹ ਅਸਵੀਕਾਰਨਯੋਗ ਹੈ।' ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ: ਚੀਨ ਨੇ ਤਾਈਵਾਨ ਖ਼ਿਲਾਫ਼ ਅਭਿਆਸਾਂ 'ਚ 125 ਫੌਜੀ ਜਹਾਜ਼ਾਂ ਦੀ ਕੀਤੀ ਵਰਤੋਂ: ਤਾਈਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News