ਜ਼ਖ਼ਮੀ ਭਾਰਤੀ ਪਰਬਤਾਰੋਹੀ ਅਨੁਰਾਗ ਦੇ ਸਰੀਰ 'ਚ ਫੈਲੀ ਇਨਫੈਕਸ਼ਨ, ਇਲਾਜ ਲਈ ਲਿਆਂਦਾ ਜਾ ਸਕਦੈ ਦਿੱਲੀ

Tuesday, May 09, 2023 - 04:44 PM (IST)

ਜ਼ਖ਼ਮੀ ਭਾਰਤੀ ਪਰਬਤਾਰੋਹੀ ਅਨੁਰਾਗ ਦੇ ਸਰੀਰ 'ਚ ਫੈਲੀ ਇਨਫੈਕਸ਼ਨ, ਇਲਾਜ ਲਈ ਲਿਆਂਦਾ ਜਾ ਸਕਦੈ ਦਿੱਲੀ

ਕਾਠਮੰਡੂ (ਭਾਸ਼ਾ)- ਜ਼ਖ਼ਮੀ ਭਾਰਤੀ ਪਰਬਤਾਰੋਹੀ ਅਨੁਰਾਗ ਮਾਲੂ ਦਾ ਪਰਿਵਾਰ ਉਨ੍ਹਾਂ ਨੂੰ ਇਲਾਜ ਲਈ ਨੇਪਾਲ ਤੋਂ ਦਿੱਲੀ ਸ਼ਿਫਟ ਕਰਨ 'ਤੇ ਵਿਚਾਰ ਕਰ ਰਿਹਾ ਹੈ, ਕਿਉਂਕਿ ਉਨ੍ਹਾਂ ਦੇ ਸਰੀਰ 'ਚ ਇਨਫੈਕਸ਼ਨ ਲਗਾਤਾਰ ਫੈਲ ਰਹੀ ਹੈ। ਉਨ੍ਹਾਂ ਦੇ ਇਕ ਰਿਸ਼ਤੇਦਾਰ ਅਤੇ ਪਰਬਤਾਰੋਹੀ ਕੰਪਨੀ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜਸਥਾਨ ਦੇ ਕਿਸ਼ਨਗੜ੍ਹ ਨਿਵਾਸੀ ਅਨੁਰਾਗ (34) ਅਪ੍ਰੈਲ ਦੇ ਅੱਧ ਵਿੱਚ ਉਸ ਸਮੇਂ ਲਾਪਤਾ ਹੋ ਗਏ ਜਦੋਂ ਉਹ ਕੈਂਪ-3 ਤੋਂ ਉਤਰਦੇ ਸਮੇਂ ਕਰੀਬ 6000 ਮੀਟਰ ਦੀ ਉਚਾਈ ਤੋਂ ਡਿੱਗ ਗਏ ਸਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ

ਅਨੁਰਾਗ ਬਚਾਅ ਦਲ ਨੂੰ ਤਿੰਨ ਦਿਨਾਂ ਦੀ ਖੋਜ ਤੋਂ ਬਾਅਦ 20 ਅਪ੍ਰੈਲ ਨੂੰ ਲਗਭਗ 5,800 ਮੀਟਰ ਦੀ ਉਚਾਈ 'ਤੇ ਇੱਕ ਡੂੰਘੇ ਟੋਏ ਵਿੱਚ ਜ਼ਿੰਦਾ ਮਿਲੇ ਸਨ। ਉਨ੍ਹਾਂ ਨੂੰ ਤੁਰੰਤ ਪੋਖਰਾ ਦੇ ਮਨੀਪਾਲ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਅੱਗੇ ਦੇ ਇਲਾਜ ਲਈ ਹਵਾਈ ਜਹਾਜ਼ ਰਾਹੀਂ ਕਾਠਮੰਡੂ ਲਿਜਾਇਆ ਗਿਆ। ਅਨੁਰਾਗ ਦੇ ਰਿਸ਼ਤੇਦਾਰ ਸੁਧੀਰ ਮੁਤਾਬਕ ਪਰਿਵਾਰ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਲਿਜਾਣ ਦੀ ਯੋਜਨਾ ਬਣਾ ਰਿਹਾ ਹੈ ਪਰ ਜਦੋਂ ਤੱਕ ਸਾਰੇ ਪ੍ਰਬੰਧ ਨਹੀਂ ਹੋ ਜਾਂਦੇ ਉਦੋਂ ਤੱਕ ਕੁਝ ਨਹੀਂ ਕਿਹਾ ਜਾ ਸਕਦਾ।

ਇਹ ਵੀ ਪੜ੍ਹੋ: ਅਮਰੀਕਾ 'ਚ ਗੋਲੀਬਾਰੀ ਦੌਰਾਨ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਭਾਰਤ

ਪਹਾੜੀ ਟੂਰ ਦਾ ਆਯੋਜਨ ਕਰਨ ਵਾਲੀ ਕੰਪਨੀ 'ਸੇਵਨ ਸਮਿਟ ਟ੍ਰੈਕ' ਦੇ ਇਕ ਅਧਿਕਾਰੀ ਨੇ ਕਿਹਾ, ''ਉਨ੍ਹਾਂ ਦੀ ਇਨਫੈਕਸ਼ਨ ਫੈਲ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਜਲਦੀ ਹੀ ਦਿੱਲੀ ਲਿਜਾਇਆ ਜਾਵੇਗਾ।'' ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਪਤਾ ਨਹੀਂ ਹੈ ਕਿ ਅਨੁਰਾਗ ਨੂੰ ਕਾਠਮੰਡੂ ਦੇ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ ਅਤੇ ਕਦੋਂ ਉਨ੍ਹਾਂ ਨੂੰ ਦਿੱਲੀ ਲਿਜਾਇਆ ਜਾਵੇਗਾ। ਇਸ ਤੋਂ ਪਹਿਲਾਂ ਡਾਕਟਰਾਂ ਨੇ ਕਿਹਾ ਸੀ ਕਿ ਅਨੁਰਾਗ ਦੀ ਸਿਹਤ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਨਹੀਂ ਹੈ। ਅਨੁਰਾਗ ਇਸ ਸਮੇਂ ਕਾਠਮੰਡੂ ਦੇ ਪ੍ਰਮੁੱਖ ਨਿੱਜੀ ਹਸਪਤਾਲਾਂ ਵਿੱਚੋਂ ਇੱਕ, ਸ਼ਮੀਲ ਮੈਡੀਸਿਟੀ ਦੇ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਹਨ।

ਇਹ ਵੀ ਪੜ੍ਹੋ: ਮਹਾਰਾਜਾ ਚਾਰਲਸ-III ਦੇ ਤਾਜਪੋਸ਼ੀ ਸਮਾਰੋਹ ’ਚ ਸੋਨਮ ਕਪੂਰ ਨੇ ‘ਨਮਸਤੇ’ ਨਾਲ ਕੀਤੀ ਭਾਸ਼ਣ ਦੀ ਸ਼ੁਰੂਆਤ

 


author

cherry

Content Editor

Related News