ਇਮਰਾਨ ਖਾਨ ਨੂੰ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ''ਚ ਤਬਦੀਲ ਕਰਨ ਦੇ ਹੁਕਮ

Tuesday, Sep 26, 2023 - 12:57 PM (IST)

ਇਮਰਾਨ ਖਾਨ ਨੂੰ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ''ਚ ਤਬਦੀਲ ਕਰਨ ਦੇ ਹੁਕਮ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਸਿਖਰਲੀ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜਾਬ ਸੂਬੇ ਦੀ ਅਟਕ ਜੇਲ੍ਹ ਤੋਂ ਰਾਵਲਪਿੰਡੀ ਸ਼ਹਿਰ ਵਿਚ ਸਥਿਤ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਵਿਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਇਹ ਜਾਣਕਾਰੀ ਦਿੱਤੀ ਹੈ। ਪੀ.ਟੀ.ਆਈ. ਨੇ ਅਗਸਤ ਵਿੱਚ ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਖਾਨ ਨੂੰ ਅਦਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ, ਜਿੱਥੇ 'ਏ' ਸ਼੍ਰੇਣੀ ਦੀਆਂ ਸਹੂਲਤਾਂ ਉਪਲਬਧ ਹਨ। ਪਾਰਟੀ ਨੇ ਕਿਹਾ ਕਿ ਆਈ.ਐੱਚ.ਸੀ. ਨੇ ਕੇਸ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਦਰਮਿਆਨ ਮੁੜ ਆਇਆ ਅਮਰੀਕਾ ਦਾ ਵੱਡਾ ਬਿਆਨ

ਪਾਰਟੀ ਨੇ ਕਿਹਾ, "ਆਈ.ਐੱਚ.ਸੀ. ਦੇ ਚੀਫ਼ ਜਸਟਿਸ ਨੇ ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ ਨੂੰ ਅਟਕ ਜੇਲ੍ਹ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ।" ਖਾਨ (70) ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ ਤੋਂ ਅਟਕ ਜੇਲ੍ਹ ਵਿੱਚ ਬੰਦ ਹਨ। ਆਈ.ਐੱਚ.ਸੀ. ਨੇ 29 ਅਗਸਤ ਨੂੰ ਉਨ੍ਹਾਂ ਦੀ ਸਜ਼ਾ ਮੁਅੱਤਲ ਕਰ ਦਿੱਤੀ ਸੀ, ਪਰ ਉਹ 'ਸਿਫਰ' (ਗੁਪਤ ਕੂਟਨੀਤਕ ਦਸਤਾਵੇਜ਼) ਲੀਕ ਮਾਮਲੇ ਵਿੱਚ ਅਜੇ ਵੀ ਅਟਕ ਜੇਲ੍ਹ ਵਿੱਚ ਹਨ। ਆਫੀਸ਼ੀਅਲ ਸੀਕਰੇਟਸ ਐਕਟ ਦੇ ਤਹਿਤ ਗਠਿਤ ਵਿਸ਼ੇਸ਼ ਅਦਾਲਤ ਨੇ 13 ਸਤੰਬਰ ਨੂੰ 'ਸਿਫਰ' ਮਾਮਲੇ 'ਚ ਖਾਨ ਦੀ ਨਿਆਂਇਕ ਹਿਰਾਸਤ 26 ਸਤੰਬਰ ਤੱਕ ਵਧਾ ਦਿੱਤੀ ਸੀ। ਖਾਨ ਨੂੰ 3 ਸਾਲ ਦੀ ਸਜ਼ਾ ਸੁਣਾਉਣ ਵਾਲੇ ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਦਿਆਲਾ ਜੇਲ੍ਹ ਵਿੱਚ ਰੱਖਣ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਟਕ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ, ਭਾਰਤ ਦਾ ਵੀਜ਼ਾ ਸੇਵਾਵਾਂ ਬੰਦ ਕਰਨਾ ਸਹੀ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News