ਕੈਨੇਡਾ ’ਚ ਮੁੜ ਹੋਇਆ ਤਿਰੰਗੇ ਦਾ ਅਪਮਾਨ, ਖ਼ਾਲਿਸਤਾਨ ਸਮਰਥਕਾਂ ਨੇ ਪੈਰਾਂ ਹੇਠ ਮਿੱਧਿਆ

Saturday, Jan 27, 2024 - 11:30 PM (IST)

ਵੈਨਕੂਵਰ (ਇੰਟ.)- ਕੈਨੇਡਾ ਵਿਚ ਇਕ ਵਾਰ ਮੁੜ ਖ਼ਾਲਿਸਤਾਨ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੈ। ਕੈਨੇਡਾ ਦੇ ਵੈਨਕੂਵਰ ’ਚ ਖ਼ਾਲਿਸਤਾਨੀ ਸਮਰਥਕਾਂ ਨੇ ਭਾਰਤੀ ਦੂਤਘਰ ਦੇ ਬਾਹਰ ਤਿਰੰਗੇ ਨੂੰ ਪੈਰਾਂ ਹੇਠ ਮਿੱਧ ਕੇ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - 'ਆਪ' ਨੇ ਖਿੱਚੀ ਲੋਕਸਭਾ ਚੋਣਾਂ ਦੀ ਤਿਆਰੀ, ਪੰਜਾਬ 'ਚ ਵੱਡੇ ਪੱਧਰ 'ਤੇ ਕੀਤੀ ਅਹੁਦੇਦਾਰਾਂ ਦੀ ਨਿਯੁਕਤੀ, ਪੜ੍ਹੋ List

ਇਸ ਦੇ ਨਾਲ ਹੀ ਉਨ੍ਹਾਂ ਭਾਰਤ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ। ਨਾਲ ਹੀ ਅਮਰੀਕਾ ਵਿਚ ਹੋਣ ਵਾਲੀ ਖ਼ਾਲਿਸਤਾਨ ਸਮਰਥਕਾਂ ਰਾਏਸ਼ੁਮਾਰੀ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਿਹਾ। ਤਿਰੰਗੇ ਦਾ ਅਪਮਾਨ ਹੁੰਦਾ ਦੇਖ ਕੇ ਕੈਨੇਡਾ ਦੀ ਪੁਲਸ ਆਮ ਵਾਂਗ ਇਸ ਨੂੰ ਰੋਕਣ ਲਈ ਅੱਗੇ ਨਹੀਂ ਆਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕੈਨੇਡਾ ਵਿਚ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੋਵੇ। ਕੈਨੇਡਾ ’ਚ ਖ਼ਾਲਿਸਤਾਨੀ ਸਮਰਥਕ ਲਗਾਤਾਰ ਸਰਗਰਮ ਹਨ ਪਰ ਕੈਨੇਡਾ ਦੀ ਸਰਕਾਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਲਗਭਗ ਹਰ ਰੋਜ਼ ਹੀ ਕੈਨੇਡਾ ’ਚ ਭਾਰਤੀ ਦੂਤਘਰ ਦੇ ਸਾਹਮਣੇ ਤਿਰੰਗੇ ਝੰਡੇ ਦਾ ਅਪਮਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਹਿੰਦੂ ਦੇਵੀ-ਦੇਵਤਿਆਂ ’ਤੇ ਵੀ ਲਗਾਤਾਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਕੈਨੇਡਾ ’ਚ ਭਾਰਤੀ ਹਿੰਦੂ ਕਾਫੀ ਨਾਰਾਜ਼ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News