ਬੰਗਲਾਦੇਸ਼ ''ਚ ਬਣੇਗੀ ਅੰਤਰਿਮ ਸਰਕਾਰ : ਫੌਜ ਮੁਖੀ
Monday, Aug 05, 2024 - 04:54 PM (IST)

ਢਾਕਾ (ਯੂ.ਐਨ.ਆਈ.): ਬੰਗਲਾਦੇਸ਼ ਵਿਚ ਤਖ਼ਤਾਪਲਟ ਹੋ ਗਿਆ ਹੈ। ਅਚਾਨਕ ਵਾਪਰੇ ਸਿਆਸੀ ਘਟਨਾਕ੍ਰਮ ਵਿਚਕਾਰ ਫੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ਾ ਦੇਣ ਅਤੇ ਦੇਸ਼ ਛੱਡ ਕੇ ਸੁਰੱਖਿਅਤ ਸਥਾਨ 'ਤੇ ਚਲੇ ਜਾਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੀ ਭਾਗੀਦਾਰੀ ਨਾਲ ਅੰਤਰਿਮ ਸਰਕਾਰ ਦੇ ਗਠਨ ਦਾ ਐਲਾਨ ਕੀਤਾ। ਜਨਰਲ ਜ਼ਮਾਨ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਕਿਹਾ, “ਅਸੀਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਾਰਥਕ ਵਿਚਾਰ ਵਟਾਂਦਰੇ ਤੋਂ ਬਾਅਦ ਦੇਸ਼ ਵਿੱਚ ਅੰਤਰਿਮ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਅਸੀਂ ਸਥਿਤੀ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨਾਲ ਗੱਲ ਕਰਾਂਗੇ।''
ਪੜ੍ਹੋ ਇਹ ਅਹਿਮ ਖ਼ਬਰ-ਮਾਂ-ਪਿਓ ਤੇ ਭਰਾ ਦਾ ਕਤਲ, ਦੋ ਵਾਰ ਮੌਤ ਨੂੰ ਹਰਾਇਆ; ਜਾਣੋ ਸ਼ੇਖ ਹਸੀਨਾ ਦੀ ਪੂਰੀ ਕਹਾਣੀ
ਢਾਕਾ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਫੌਜ ਮੁਖੀ ਨੇ ਵਿਰੋਧ ਪ੍ਰਦਰਸ਼ਨ ਦੇ ਨਾਂ 'ਤੇ ਹਰ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨਵੀਂ ਸਰਕਾਰ ਦਾ ਗਠਨ ਵਿਤਕਰੇ ਵਿਰੋਧੀ ਵਿਦਿਆਰਥੀ ਅੰਦੋਲਨ ਹੋਈਆਂ ਸਾਰੀਆਂ ਮੌਤਾਂ ਲਈ ਨਿਆਂ ਯਕੀਨੀ ਬਣਾਏਗਾ। ਖ਼ਬਰਾਂ ਮੁਤਾਬਕ ਸ਼੍ਰੀਮਤੀ ਹਸੀਨਾ ਨੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਉਹ ਅੱਜ ਦੁਪਹਿਰ ਆਪਣੀ ਭੈਣ ਸ਼ੇਖ ਰੇਹਾਨਾ ਨਾਲ ਮਿਲਟਰੀ ਹੈਲੀਕਾਪਟਰ ਰਾਹੀਂ ਭਾਰਤ ਲਈ ਰਵਾਨਾ ਹੋਈ। ਇਸ ਦੌਰਾਨ ਹਜ਼ਾਰਾਂ ਲੋਕ ਦੇਸ਼ ਦੀ ਸਭ ਤੋਂ ਲੰਮੀ ਸੇਵਾ ਕਰਨ ਵਾਲੀ ਪ੍ਰਧਾਨ ਮੰਤਰੀ ਸ਼੍ਰੀਮਤੀ ਹਸੀਨਾ ਦੇ ਸ਼ਾਸਨ ਦੇ ਅੰਤ ਦਾ ਜਸ਼ਨ ਮਨਾਉਣ ਲਈ ਸੜਕਾਂ 'ਤੇ ਉਤਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।