ਅੰਤਰਿਮ ਸਰਕਾਰ ਹੱਤਿਆਵਾਂ ''ਚ ਸ਼ਾਮਲ ਲੋਕਾਂ ''ਤੇ ICT ''ਚ ਚਲਾਏਗੀ ਮੁਕੱਦਮਾ
Wednesday, Aug 14, 2024 - 05:49 PM (IST)
ਢਾਕਾ (ਪੋਸਟ ਬਿਊਰੋ)- ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਹਾਲ ਹੀ ਵਿੱਚ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਹੱਤਿਆਵਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ (ਆਈ.ਸੀ.ਟੀ) ਵਿੱਚ ਮੁਕੱਦਮਾ ਚਲਾਏਗੀ। ਬੰਗਲਾਦੇਸ਼ ਦੀ ਸਰਕਾਰੀ ਸਮਾਚਾਰ ਏਜੰਸੀ ਬੀ.ਐੱਸ.ਐੱਸ. ਮੁਤਾਬਕ ਅੰਤਰਿਮ ਸਰਕਾਰ ਦੇ ਕਾਨੂੰਨੀ ਸਲਾਹਕਾਰ ਡਾਕਟਰ ਆਸਿਫ ਨਜ਼ਰੁਲ ਨੇ ਕਿਹਾ,”ਅੰਤ੍ਰਿਮ ਸਰਕਾਰ ਨੇ ਸੰਯੁਕਤ ਰਾਸ਼ਟਰ (ਯੂ. ਐੱਨ.) ਦੀ ਨਿਗਰਾਨੀ ਹੇਠ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨ ਦੀ ਤਿਆਰੀ ਕਰ ਲਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬੰਗਲਾਦੇਸ਼ 'ਚ ਹਿੰਦੂ ਪਰਿਵਾਰਾਂ ਦੇ ਘਰਾਂ ਨੂੰ ਲਾਈ ਗਈ ਅੱਗ
1 ਜੁਲਾਈ ਤੋਂ 5 ਅਗਸਤ ਦਰਮਿਆਨ ਹੋਈਆਂ ਇਨ੍ਹਾਂ ਹੱਤਿਆਵਾਂ ਦੀ ਸੁਣਵਾਈ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ 'ਚ ਹੋਵੇਗੀ। 5 ਅਗਸਤ ਨੂੰ ਹਸੀਨਾ ਸਰਕਾਰ ਦੇ ਡਿੱਗਣ ਤੋਂ ਬਾਅਦ ਦੇਸ਼ ਭਰ 'ਚ ਭੜਕੀ ਹਿੰਸਾ ਦੀਆਂ ਘਟਨਾਵਾਂ 'ਚ 230 ਤੋਂ ਵੱਧ ਲੋਕ ਮਾਰੇ ਗਏ ਸਨ। ਨੌਕਰੀਆਂ ਵਿੱਚ ਵਿਵਾਦਗ੍ਰਸਤ ਰਾਖਵਾਂਕਰਨ ਪ੍ਰਣਾਲੀ ਖ਼ਿਲਾਫ਼ ਵਿਦਿਆਰਥੀਆਂ ਦੇ ਅੰਦੋਲਨ ਨਾਲ ਸ਼ੁਰੂ ਹੋਈ ਹਿੰਸਾ ਵਿੱਚ ਤਿੰਨ ਹਫ਼ਤਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 560 ਹੋ ਗਈ ਹੈ। ਡਾ: ਆਸਿਫ਼ ਨਜ਼ਰੁਲ ਨੇ ਕਿਹਾ, "ਅਸੀਂ ਗੋਲੀਬਾਰੀ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ 'ਤੇ ਮਨੁੱਖਤਾ ਵਿਰੁੱਧ ਅਪਰਾਧ ਦੇ ਤੌਰ 'ਤੇ ਮੁਕੱਦਮਾ ਚਲਾਉਣ ਦੀ ਗੁੰਜਾਇਸ਼ ਹੈ।"
ਪੜ੍ਹੋ ਇਹ ਅਹਿਮ ਖ਼ਬਰ-ਵਿਦੇਸ਼ੀ ਕਾਮਿਆਂ ਲਈ ਸਾਊਦੀ ਅਰਬ ਨੇ ਲਿਆਂਦਾ 'ਨਵਾਂ ਕਾਨੂੰਨ', ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
ਅਸੀਂ ਜੁਲਾਈ-ਅਗਸਤ ਵਿੱਚ ਹੋਏ ਕਤਲੇਆਮ 'ਤੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ ਐਕਟ 1973 (ਜਿਸ ਨੂੰ 2009 ਅਤੇ 2013 ਵਿੱਚ ਸੋਧਿਆ ਗਿਆ) ਦੇ ਤਹਿਤ ਦਾ ਮੁਕੱਦਮਾ ਚਲਾਉਣ ਲਈ ਕੰਮ ਕਰ ਰਹੇ ਹਾਂ। ਇਸ ਐਕਟ ਤਹਿਤ ਕਤਲਾਂ ਵਿੱਚ ਸ਼ਾਮਲ ਸਾਰੇ ਲੋਕਾਂ, ਉਨ੍ਹਾਂ ਨੂੰ ਹੁਕਮ ਦੇਣ ਵਾਲਿਆਂ ਅਤੇ ਵੱਖ-ਵੱਖ ਤਰੀਕਿਆਂ ਨਾਲ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕਦਾ ਹੈ।'' ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਇੱਕ ਜਾਂਚ ਟੀਮ ਦਾ ਗਠਨ ਕੀਤਾ ਜਾਵੇਗਾ। ਇਹ ਆਈ.ਪੀ.ਸੀ. ਦੀ ਪੂਰੀ ਨਿਗਰਾਨੀ ਹੇਠ ਕੰਮ ਕਰੇਗਾ ਅਤੇ ਕਤਲ ਵਿੱਚ ਸ਼ਾਮਲ ਸਰਕਾਰ ਦੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅੰਤਰਿਮ ਸਰਕਾਰ ਦੇ ਕਾਨੂੰਨੀ ਸਲਾਹਕਾਰ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਿਹੜੇ ਕੇਸ ਝੂਠੇ ਹਨ ਅਤੇ ਅੰਦੋਲਨ ਦੌਰਾਨ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਭਲਕੇ ਵਾਪਸ ਲੈ ਲਿਆ ਜਾਵੇਗਾ ਅਤੇ ਬਾਕੀ ਰਹਿੰਦੇ ਕੇਸ 31 ਅਗਸਤ ਤੱਕ ਵਾਪਸ ਲੈ ਲਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।