ਵੱਡੀ ਖ਼ਬਰ! PM ਬੌਰਿਸ ਨੇ ਯੂ. ਕੇ. ''ਚ ਦਾਖ਼ਲ ਹੋਣ ਵਾਲਿਆਂ ਲਈ ਰੱਖੀ ਇਹ ਸ਼ਰਤ
Wednesday, Jan 06, 2021 - 08:14 AM (IST)
ਲੰਡਨ- ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਦੇ ਬਾਅਦ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ ਤੇ ਹੋਰ ਪਾਬੰਦੀਆਂ ਨੂੰ ਵੀ ਸਖ਼ਤ ਕਰ ਦਿੱਤਾ ਗਿਆ ਹੈ।
ਇਸੇ ਤਹਿਤ ਯੂ. ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਮੰਗਲਵਾਰ ਨੂੰ ਕਿਹਾ ਕਿ ਦੂਜੇ ਦੇਸ਼ਾਂ ਤੋਂ ਬ੍ਰਿਟੇਨ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਵਿਸਥਾਰਤ ਜਾਣਕਾਰੀ ਜਲਦੀ ਹੀ ਜਾਰੀ ਕੀਤੀ ਜਾਵੇਗੀ।
ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਰਕਾਰ ਸਖ਼ਤ ਰੁਖ਼ ਅਪਣਾ ਰਹੀ ਹੈ। ਮੁੱਖ ਮੈਡੀਕਲ ਅਧਿਕਾਰੀ ਕ੍ਰਿਸ ਵਿਟੀ ਨੇ ਮੰਗਲਵਾਰ ਨੂੰ ਦੱਸਿਆ ਕਿ ਇੰਗਲੈਂਡ ਵਿਚ ਹਰ 50 ਵਿਚੋਂ ਇਕ ਵਿਅਕਤੀ ਨੂੰ ਕੋਰੋਨਾ ਹੈ ਭਾਵ ਇਕ ਵੱਡੀ ਆਬਾਦੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਹੈ।
ਉਨ੍ਹਾਂ ਕਿਹਾ ਕਿ ਸਾਲ 2020 ਦੇ ਆਖਰੀ ਦੋ ਹਫ਼ਤਿਆਂ ਵਿਚ ਬ੍ਰਿਟੇਨ ਵਿਚ ਵਾਇਰਸ ਦੇ ਮਾਮਲਿਆਂ ਵਿਚ 70 ਫ਼ੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਬ੍ਰਿਟੇਨ ਦੇ ਸਾਰੇ ਹਿੱਸਿਆਂ ਵਿਚ ਫੈਲ ਰਿਹਾ ਹੈ।
ਇਹ ਵੀ ਪੜ੍ਹੋ- ਕੋਰੋਨਾ ਜਾਂਚ ਦੀ ਇਜਾਜ਼ਤ ਨਹੀਂ ਦੇ ਰਿਹਾ ਚੀਨ, WHO ਬੇਹੱਦ ਨਿਰਾਸ਼
ਜ਼ਿਕਰਯੋਗ ਹੈ ਕਿ ਕੈਨੇਡਾ ਨੇ ਵੀ ਆਪਣੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣ ਲਈ ਕਿਹਾ ਹੈ। ਜੇਕਰ ਕੋਈ ਵਿਅਕਤੀ ਟੈਸਟ ਰਿਪੋਰਟ ਨਹੀਂ ਲੈ ਕੇ ਆਉਂਦਾ ਤਾਂ ਉਸ ਨੂੰ ਕੈਨੇਡਾ ਵਿਚ ਆਪਣੀ ਮੰਜ਼ਲ 'ਤੇ ਜਾਣ ਤੋਂ ਪਹਿਲਾਂ ਦੋ ਹਫਤਿਆਂ ਲਈ ਇਕਾਂਤਵਾਸ ਹੋਣਾ ਪਵੇਗਾ।
►ਬ੍ਰਿਟੇਨ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਇਹ ਪ੍ਰਬੰਧ ਸਾਰਥਕ ਹੋਣਗੇ?ਕੁਮੈਂਟ ਬਾਕਸ ਵਿਚ ਦਿਓ ਰਾਇ