ਕੌਮਾਂਤਰੀ ਰਾਗੀ ਸੁਖਵਿੰਦਰ ਸਿੰਘ ਜੱਥੇ ਸਮੇਤ ਇਟਲੀ ਪੁੱਜੇ

Saturday, Apr 13, 2019 - 04:58 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)-ਪ੍ਰਸਿੱਧ ਰਾਗੀ ਭਾਈ ਸੁਖਵਿੰਦਰ ਸਿੰਘ ਇਟਲੀ ਦੇ ਵੱਖ-ਵੱਖ ਸ਼ਹਿਰਾਂ 'ਚੋ ਕਰਵਾਏ ਜਾ ਰਹੇ ਨਗਰ ਕੀਰਤਨ ਤੇ ਹੋਰ ਧਾਰਮਿਕ ਸਮਾਗਮਾਂ 'ਚੋ ਸ਼ਮੂਲੀਅਤ ਕਰਨ ਲਈ ਇਟਲੀ ਪੁੱਜ ਗਏ ਹਨ, ਜਿਨ੍ਹਾਂ ਨੂੰ ਰੋਮ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਸੋਨੀ ਵਲੋਂ ਸੁਖਵਿੰਦਰ ਸਿੰਘ, ਰਾਜ ਸਿੰਘ ਅਤੇ ਗੁਰਮੇਲ ਸਿੰਘ ਨੂੰ ਫੁੱਲ ਦਾ ਗੁਲਦਸਤਾ ਭੇਟ ਕਰਕੇ ਨਿੱਘੀ ਜੀ ਆਇਆ ਆਖਿਆ ਗਿਆ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਇਟਲੀ 'ਚੋ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਸੱਦੇ 'ਤੇ ਇੱਥੇ ਪੁੱਜੇ ਹਨ ਤੇ ਜਿਸ ਤਰ੍ਹਾਂ ਵੀ ਸੰਗਤਾਂ ਹੁਕਮ ਲਾਉਣਗੀਆਂ ਉਹ ਉਸੇ ਤਰ੍ਹਾਂ ਵੱਖ-ਵੱਖ ਸਮਾਗਮਾਂ 'ਚੋ ਹਿੱਸਾ ਲੈਣਗੇ। ਦੱਸਣਯੋਗ ਹੈ ਕਿ ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਦਿਹਾੜੇ ਨੂੰ ਮੁੱਖ ਰੱਖਕੇ ਰੋਮ ਵਿਖੇ ਕਰਵਾਏ ਜਾ ਰਹੇ ਨਗਰ ਕੀਰਤਨ 'ਚ ਹਾਜ਼ਰੀਆਂ ਲਗਵਾਉਣਗੇ। 


Sunny Mehra

Content Editor

Related News