ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਹੋਇਆ ਆਯੋਜਨ (ਤਸਵੀਰਾਂ)

Thursday, Aug 11, 2022 - 10:47 AM (IST)

ਨਿਊਯਾਰਕ (ਰਾਜ ਗੋਗਨਾ): ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਮਿਸ਼ੀਗਨ ਦੇ ਸ਼ਹਿਰ ਡਿਟਰੋਇਟ ਵਿਖੇ ਆਯੋਜਿਤ ਕੀਤੇ ਗਏ। ਸਿੱਖ ਗੁਰਦੁਆਰਾ ਆਫ਼ ਰੋਚੈਸਟਰ ਹਿਲਜ਼ ਵਿਖੇ ਹੋਏ ਪ੍ਰੋਗਰਾਮਾਂ ਵਿਚ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 51 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।ਸਿਮਪੋਜ਼ੀਅਮ ਅਤੇ ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ। 

PunjabKesari

PunjabKesari

ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ।

PunjabKesari

PunjabKesari

ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮੇਰੇ ਗੁਰੂ ਦੀਆਂ ਅਸੀਸਾਂ”, ਦੂਜੇ ਨੂੰ “ਸਿੱਖ ਸਾਖੀਆਂ”, ਤੀਜੇ ਨੂੰ “ਸਿੱਖ ਗੁਰੂਆਂ ਦਾ ਇਤਿਹਾਸ” ਅਤੇ ਚੌਥੇ ਨੂੰ “ਦ ਵੈਲੀਐਂਟ – ਜਸਵੰਤ ਸਿੰਘ ਖਾਲੜਾ” ਕਿਤਾਬ ਦਿੱਤੀ ਗਈ, ਜਿਸ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਵਿੱਚ ਭਾਸ਼ਨ ਦਿੱਤੇ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਭਾਰਤੀਆਂ ਲਈ ਚੰਗੀ ਖ਼ਬਰ, UAE ਤੋਂ ਭਾਰਤ ਲਈ ਹਵਾਈ ਕਿਰਾਏ 'ਚ ਭਾਰੀ ਗਿਰਾਵਟ

ਪਹਿਲੇ ਦਿਨ ਚਾਰ ਗਰੁੱਪਾਂ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਣ ਹੋਏ। ਦੂਜੇ ਦਿਨ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ ਨੌਜਵਾਨਾਂ ਨੇ “ਸਰਬੱਤ ਦਾ ਭਲਾ” ਸੰਬੰਧੀ ਡਿਬੇਟ ਵਿਚ ਭਾਗ ਲਿਆ ਅਤੇ ਲਗਭਗ 2 ਘੰਟਿਆਂ ਲਈ ਪ੍ਰਸ਼ਨਾਂ ਅਤੇ ਜੁਆਬਾਂ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ।

PunjabKesari

PunjabKesari

ਡਿਬੇਟ ਦੇ ਸੰਚਾਲਕ ਬੱਫਲੋ ਤੋਂ ਡਾ. ਸ਼ਤਪਾਲ ਸਿੰਘ ਸਨ, ਜਿਨ੍ਹਾਂ ਨੇ ਵਿਚਾਰ ਵਟਾਂਦਰੇ ਨੂੰ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ।ਇਹਨਾਂ ਸਲਾਨਾ ਫਾਈਨਲ ਮੁਕਾਬਲਿਆਂ ਦਾ ਇਕ ਹੋਰ ਮੁੱਖ ਆਕਰਸ਼ਨ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼ਾਮ ਦੇ ਖਾਣੇ ਦਾ ਇਕ ਵਿਸ਼ੇਸ਼ ਪ੍ਰੋਗਰਾਮ ਹੈ, ਜਿਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਹਨਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।


 


Vandana

Content Editor

Related News