ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ ''ਚ ਰੋਸ ਪ੍ਰਦਰਸ਼ਨ
Saturday, Apr 18, 2026 - 10:23 PM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਮੈਨੀਟੋਬਾ ਸੂਬੇ 'ਚ ਇੰਟਰਨੈਸ਼ਨਲ ਵਿਦਿਆਰਥੀਆਂ ਅਤੇ ਵਰਕ ਪਰਮਿਟ 'ਤੇ ਰਹਿ ਰਹੇ ਪ੍ਰਵਾਸੀਆਂ ਵੱਲੋਂ ਆਪਣੇ ਸਮਰਥਕਾਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀ ਸੂਬਾ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਫੈੱਡਰਲ ਸਰਕਾਰ ਤੇ ਦਬਾਅ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਲੋਕ ਸਾਲਾਂ ਤੋਂ ਇਥੇ ਕੰਮ ਕਰ ਰਹੇ ਹਨ ਅਤੇ ਸਥਾਨਕ ਅਰਥਵਿਵਸਥਾ ਵਿੱਚ ਯੋਗਦਾਨ ਪਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦਲੀਲ ਦਿੱਤੀ ਕਿ ਵਰਕ ਪਰਮਿਟਾਂ ਦੀ ਮਿਆਦ ਖਤਮ ਹੋਣ ਨਾਲ ਉਹ ਨਾ ਸਿਰਫ਼ ਆਪਣੀ ਨੌਕਰੀ ਗੁਆ ਸਕਦੇ ਹਨ, ਸਗੋਂ ਆਪਣੇ ਪਰਿਵਾਰਾਂ ਲਈ ਵੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਉਹ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕਰ ਰਹੇ ਹਨ।
ਓਧਰ, ਮਾਮਲੇ ’ਤੇ ਅਧਿਕਾਰੀਆਂ ਵੱਲੋਂ ਹਾਲੇ ਤੱਕ ਕੋਈ ਵੱਡਾ ਫੈਸਲਾ ਸਾਹਮਣੇ ਨਹੀਂ ਆਇਆ, ਪਰ ਉਮੀਦ ਜਤਾਈ ਜਾ ਰਹੀ ਹੈ ਕਿ ਸੂਬਾ ਅਤੇ ਕੇਂਦਰੀ ਸਰਕਾਰ ਇਸ ਮਸਲੇ ’ਤੇ ਵਿਚਾਰ ਕਰ ਸਕਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
