ਕੈਨੇਡਾ ''ਚ ਭਾਰਤੀਆਂ ਸਣੇ ਕੌਮਾਂਤਰੀ ਵਿਦਿਆਰਥੀਆਂ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

09/13/2020 11:41:34 AM

ਟੋਰਾਂਟੋ-  ਕੋਰੋਨਾ ਵਾਇਰਸ ਕਾਰਨ ਲੱਖਾਂ ਕੌਮਾਂਤਰੀ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ। ਕੈਨੇਡਾ ਵਿਚ ਰਹਿ ਰਹੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਨੇ ਸ਼ਨੀਵਾਰ ਨੂੰ ਸਰਕਾਰ ਅੱਗੇ ਇਮੀਗ੍ਰੇਸ਼ਨ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ। 

PunjabKesari

ਉਨ੍ਹਾਂ ਕਿਹਾ ਕਿ ਜਾਬ ਮਾਰਕਿਟ ਭਾਵ ਰੁਜ਼ਗਾਰ ਬਾਜ਼ਾਰ ਉੱਤੇ ਕੋਰੋਨਾ ਵਾਇਰਸ ਦਾ ਬਹੁਤ ਬੁਰਾ ਪ੍ਰਭਾਵ ਪਿਆ ਹੈ ਤੇ ਮੌਜੂਦਾ ਸਥਿਤੀ ਦੇਖਦੇ ਹੋਏ ਸਰਕਾਰ ਨੂੰ ਕੌਮਾਂਤਰੀ ਵਿਦਿਆਰਥੀਆਂ ਲਈ ਕੁਝ ਕਰਨ ਦੀ ਜ਼ਰੂਰਤ ਹੈ। ਦਰਜਨਾਂ ਕੌਮਾਂਤਰੀ ਵਿਦਿਆਰਥੀਆਂ ਨੇ ਟੋਰਾਂਟੋ ਵਿਚ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦੇ ਦਫ਼ਤਰ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਦੂਜਾ ਪ੍ਰਦਰਸ਼ਨ ਓਂਟਾਰੀਓ ਦੇ ਮਿਸੀਸਾਗਾ ਵਿਚ ਐਤਵਾਰ ਨੂੰ ਕੀਤਾ ਜਾਣਾ ਹੈ। 

ਵਿਦਿਆਰਥੀਆਂ ਨੇ ਕਿਹਾ ਕਿ ਗ੍ਰੈਜੂਏਟਾਂ ਲਈ ਕੈਨੇਡਾ ਵਿਚ ਸਥਾਈ ਨਿਵਾਸ ਪ੍ਰਾਪਤ ਕਰਨਾ ਬਹੁਤ ਔਖਾ ਹੈ ਅਤੇ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਲਈ ਇਹ ਸ਼ਰਤਾਂ ਪੂਰੀਆਂ ਕਰਨੀਆਂ ਬਹੁਤ ਮੁਸ਼ਕਲ ਹੋ ਗਈਆਂ ਹਨ। ਮਾਈਗ੍ਰੈਂਟ ਵਰਕਰਜ਼ ਅਲਾਇੰਸ ਫਾਰ ਚੇਂਜ ਦੇ ਪ੍ਰਬੰਧਕ ਸਾਰੋਮ ਰਹੋ ਨੇ ਕਿਹਾ ਕਿ ਕੌਮਾਂਤਰੀ ਵਿਦਿਆਰਥੀਆਂ ਲਈ ਕੋਰੋਨਾ ਕਾਰਨ ਹੁਣ ਰੁਜ਼ਗਾਰ ਬਾਜ਼ਾਰ ਵਿਚ ਆਉਣਾ ਬਹੁਤ ਹੀ ਮੁਸ਼ਕਲ ਹੋ ਗਿਆ ਹੈ। ਕੋਰੋਨਾ ਕਾਰਨ ਲੱਖਾਂ ਲੋਕਾਂ ਦੇ ਰੁਜ਼ਗਾਰ ਖੁੱਸ ਗਏ । ਇਸ ਕਾਰਨ ਬਿਨਾਂ ਰੁਜ਼ਗਾਰ ਦੇ ਵਿਦਿਆਰਥੀ ਸਥਾਈ ਨਿਵਾਸ ਪ੍ਰਾਪਤ ਨਹੀਂ ਕਰ ਸਕਦੇ। ਅਜਿਹੇ ਵਿਚ ਸਰਕਾਰ ਨੂੰ ਇਸ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਪ੍ਰਦਰਸ਼ਨ ਵਿਚ ਭਾਰਤੀਆਂ ਸਣੇ ਹੋਰ ਦੇਸ਼ਾਂ ਤੋਂ ਆਏ ਵਿਦਿਆਰਥੀ ਵੀ ਮੌਜੂਦ ਸਨ।


Lalita Mam

Content Editor

Related News