ਜੋਅ ਬਾਈਡੇਨ ਨੇ ਕੌਮਾਂਤਰੀ ਭਾਈਚਾਰੇ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿ ਦੀ ਮਦਦ ਕਰਨ ਦੀ ਕੀਤੀ ਅਪੀਲ

Thursday, Sep 22, 2022 - 05:12 PM (IST)

ਜੋਅ ਬਾਈਡੇਨ ਨੇ ਕੌਮਾਂਤਰੀ ਭਾਈਚਾਰੇ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿ ਦੀ ਮਦਦ ਕਰਨ ਦੀ ਕੀਤੀ ਅਪੀਲ

ਸੰਯੁਕਤ ਰਾਸ਼ਟਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੌਮਾਂਤਰੀ ਭਾਈਚਾਰੇ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿਸਤਾਨ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਸੰਕਟ ਨਾਲ ਨਜਿੱਠਣ ਦੀ ਲੋੜ ਹੈ ਕਿਉਂਕਿ ਬਹੁਤ ਸਾਰੇ ਦੇਸ਼ ਇਸ ਦੀ ਲਪੇਟ ਵਿੱਚ ਹਨ। ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ 77ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਬਾਈਡੇਨ ਨੇ ਕਿਹਾ, 'ਅਸੀਂ ਸਾਰੇ ਜਾਣਦੇ ਹਾਂ ਕਿ ਅਸੀਂ ਜਲਵਾਯੂ ਸੰਕਟ ਦਾ ਸਾਹਮਣਾ ਕਰ ਰਹੇ ਹਾਂ। ਪਿਛਲੇ ਸਾਲ ਦੀਆਂ ਘਟਨਾਵਾਂ ਤੋਂ ਬਾਅਦ ਕਿਸੇ ਨੂੰ ਇਸ 'ਤੇ ਸ਼ੱਕ ਨਹੀਂ ਹੋਣਾ ਚਾਹੀਦਾ। ਅਸੀਂ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਰਹਿੰਦੇ ਹਾਂ। ਇਸ ਵੇਲੇ ਜਦੋਂ ਅਸੀਂ ਮਿਲ ਰਹੇ ਹਾਂ ਤਾਂ ਇਸ ਦੌਰਾਨ ਪਾਕਿਸਤਾਨ ਦਾ ਬਹੁਤਾ ਇਲਾਕਾ ਪਾਣੀ ਵਿਚ ਡੁੱਬਿਆ ਹੋਇਆ ਹੈ। ਉਸਨੂੰ ਮਦਦ ਦੀ ਲੋੜ ਹੈ।'

ਇਹ ਵੀ ਪੜ੍ਹੋ: ਵਿਸ਼ਵ ਮੰਚ 'ਤੇ PM ਮੋਦੀ ਦੇ ਬੋਲਾਂ ਦੀ ਦੁਨੀਆ 'ਚ ਚਰਚਾ, ਹੁਣ ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਕਹੀ ਅਹਿਮ ਗੱਲ

ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ 14 ਜੂਨ ਤੋਂ ਹੁਣ ਤੱਕ 1,576 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋ ਚੁੱਕੇ ਹਨ। ਪਾਕਿਸਤਾਨ ਪਿਛਲੇ 30 ਸਾਲਾਂ ਵਿੱਚ ਸਭ ਤੋਂ ਭੈੜੀ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੇਸ਼ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਹੈ। ਲਗਭਗ 3 ਕਰੋੜ 30 ਲੱਖ ਲੋਕ ਇਸ ਤੋਂ ਪ੍ਰਭਾਵਿਤ ਹਨ ਅਤੇ ਘਰ, ਫਸਲਾਂ, ਪੁਲ, ਸੜਕਾਂ ਅਤੇ ਜਾਨਵਰ ਤਬਾਹ ਹੋ ਗਏ ਹਨ। ਹੜ੍ਹ ਕਾਰਨ ਹੁਣ ਤੱਕ 30 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਪੁਤਿਨ ਦੀ ਪੱਛਮੀ ਦੇਸ਼ਾਂ ਨੂੰ ਸਿੱਧੀ ਚਿਤਾਵਨੀ, ਮਾਂ ਭੂਮੀ ਦੀ ਰੱਖਿਆ ਲਈ ਚੁੱਕਾਂਗੇ ਹਰ ਕਦਮ, ਧੋਖੇ 'ਚ ਨਾ ਰਹਿਓ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News