ਬੰਗਲਾਦੇਸ਼ ''ਚ ਫ਼ਰਜ਼ੀ ਖ਼ਬਰਾਂ ਫੈਲਣ ਤੋਂ ਰੋਕਣ ਲਈ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ 10 ਦਿਨ ਬਾਅਦ ਹੋਈਆਂ ਬਹਾਲ
Monday, Jul 29, 2024 - 03:22 AM (IST)
ਢਾਕਾ (ਭਾਸ਼ਾ)- ਹਿੰਸਾ ਪ੍ਰਭਾਵਿਤ ਬੰਗਲਾਦੇਸ਼ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਐਤਵਾਰ ਨੂੰ 10 ਦਿਨਾਂ ਬਾਅਦ ਬਹਾਲ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਨੌਕਰੀਆਂ ’ਚ ਰਿਜ਼ਰਵੇਸ਼ਨ ਪ੍ਰਣਾਲੀ ’ਚ ਸੁਧਾਰ ਨੂੰ ਲੈ ਕੇ ਦੇਸ਼ ’ਚ ਹਿੰਸਾ ਦੌਰਾਨ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਲਾ ਦਿੱਤੀ ਗਈ ਸੀ।
ਸੂਚਨਾ ਅਤੇ ਸੰਚਾਰ ਟੈਕਨਾਲੋਜੀ (ਆਈ.ਸੀ.ਟੀ.) ਰਾਜ ਮੰਤਰੀ ਜੁਨੈਦ ਅਹਿਮਦ ਪਲਕ ਨੇ ਇੱਥੇ ਇਕ ਪ੍ਰੈੱਸ ਕਾਨਫਰੰਸ ’ਚ ਇਹ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਰਾਖਵਾਂਕਰਨ ਪ੍ਰਣਾਲੀ ਨੂੰ ਲੈ ਕੇ ਹੋਈ ਹਿੰਸਾ ਦੌਰਾਨ ਹੁਣ ਤੱਕ ਬੰਗਲਾਦੇਸ਼ ’ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਟਰੇਨ 'ਚ ਬੈਠੀ ਔਰਤ ਨੀਂਦ ਆਉਣ ਕਾਰਨ ਡਿੱਗੀ ਬਾਹਰ, ਦੇਖ ਵਿਅਕਤੀ ਨੇ ਵੀ ਮਾਰ'ਤੀ ਛਾਲ, ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e