ਵੱਡੀ ਖ਼ਬਰ: ਭਾਰਤ ਦੇ ਏਅਰ ਸਟ੍ਰਾਈਕ ਤੋਂ ਬਾਅਦ ਲਹਿੰਦੇ ਪੰਜਾਬ ''ਚ ਇੰਟਰਨੈੱਟ ਬੰਦ
Wednesday, May 07, 2025 - 05:33 AM (IST)

ਇੰਟਰਨੈਸ਼ਨਲ ਡੈਸਕ - ਭਾਰਤ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। ਭਾਰਤ ਨੇ ਪਾਕਿਸਤਾਨ 'ਤੇ ਵੱਡੀ ਕਾਰਵਾਈ ਕਰਦਿਆਂ ਮੰਗਲਵਾਰ ਦੇਰ ਰਾਤ ਨੂੰ ਏਅਰ ਸਟ੍ਰਾਈਕ ਕੀਤੀ। ਇਸ ਹਮਲੇ ਵਿੱਚ ਪਾਕਿਸਤਾਨ ਵਿੱਚ ਕਾਫੀ ਤਬਾਹੀ ਹੋਈ ਹੈ। ਭਾਰਤੀ ਫੌਜ ਨੇ POK ਦੇ ਧਮੋਲ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਵੀ ਇੱਕ ਵੱਡਾ ਸਰਜੀਕਲ ਸਟ੍ਰਾਈਕ ਕੀਤਾ।
ਉਥੇ ਹੀ ਇਸ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਲਾਹੌਰ ਏਅਰਪੋਰਟ 'ਤੇ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ 48 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਸਿਆਲਕੋਟ ਏਅਰਪੋਰਟ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਥੇ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।