ਸ਼੍ਰੀਲੰਕਾ 'ਚ ਵਧੀਆਂ ਡੀਜ਼ਲ ਦੀਆਂ ਕੀਮਤਾਂ, ਪੈਟਰੋਲ ਪਹੁੰਚਿਆ 250 ਰੁਪਏ ਪ੍ਰਤੀ ਲਿਟਰ ਤੋਂ ਪਾਰ

Friday, Mar 11, 2022 - 02:27 PM (IST)

ਸ਼੍ਰੀਲੰਕਾ 'ਚ ਵਧੀਆਂ ਡੀਜ਼ਲ ਦੀਆਂ ਕੀਮਤਾਂ, ਪੈਟਰੋਲ ਪਹੁੰਚਿਆ 250 ਰੁਪਏ ਪ੍ਰਤੀ ਲਿਟਰ ਤੋਂ ਪਾਰ

ਕੋਲੰਬੋ (ਭਾਸ਼ਾ)- ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸ਼੍ਰੀਲੰਕਾ ਸਥਿਤ ਸਹਾਇਕ ਕੰਪਨੀ ਨੇ ਸ਼੍ਰੀਲੰਕਾਈ ਰੁਪਏ ਵਿਚ ਭਾਰੀ ਗਿਰਾਵਟ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਧਾ ਦਿੱਤੀਆਂ ਹਨ। ਵਧੀਆਂ ਕੀਮਤਾਂ ਸ਼ੁੱਕਰਵਾਰ ਤੋਂ ਲਾਗੂ ਹੋ ਜਾਣਗੀਆਂ। ਇਕ ਮਹੀਨੇ ਵਿਚ ਇਹ ਤੀਜੀ ਵਾਰ ਹੈ ਜਦੋਂ ਕੰਪਨੀ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਦੇ ਜਿੱਤਦੇ ਹੀ ਟਵਿਟਰ 'ਤੇ ਟਰੈਂਡ ਕਰਨ ਲੱਗੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਜਾਣੋ ਕਾਰਨ

ਲੰਕਾ ਇੰਡੀਅਨ ਆਇਲ ਕੰਪਨੀ (LIOC) ਨੇ ਕਿਹਾ ਕਿ ਡੀਜ਼ਲ ਦੀ ਪ੍ਰਚੂਨ ਕੀਮਤ 75 ਰੁਪਏ ਪ੍ਰਤੀ ਲਿਟਰ ਅਤੇ ਪੈਟਰੋਲ ਦੀ ਕੀਮਤ 50 ਰੁਪਏ ਪ੍ਰਤੀ ਲਿਟਰ ਵਧਾਈ ਗਈ ਹੈ। ਹੁਣ ਇੱਥੇ ਪੈਟਰੋਲ ਦੀ ਕੀਮਤ 254 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 214 ਰੁਪਏ ਪ੍ਰਤੀ ਲਿਟਰ ਹੈ। LIOC ਦੇ ਮੈਨੇਜਿੰਗ ਡਾਇਰੈਕਟਰ ਮਨੋਜ ਗੁਪਤਾ ਨੇ ਕਿਹਾ, “ਸੱਤ ਦਿਨਾਂ ਦੇ ਅੰਦਰ, ਅਮਰੀਕੀ ਡਾਲਰ ਦੇ ਮੁਕਾਬਲੇ ਸ਼੍ਰੀਲੰਕਾਈ ਰੁਪਏ ਵਿਚ 57 ਰੁਪਏ ਦੀ ਗਿਰਾਵਟ ਗਈ ਹੈ। ਇਸ ਦਾ ਸਿੱਧਾ ਅਸਰ ਤੇਲ ਅਤੇ ਗੈਸੋਲੀਨ ਉਤਪਾਦਾਂ ਦੀਆਂ ਕੀਮਤਾਂ 'ਤੇ ਪਿਆ ਹੈ। ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਪੱਛਮੀ ਦੇਸ਼ ਰੂਸ 'ਤੇ ਪਾਬੰਦੀਆਂ ਲਗਾ ਰਹੇ ਹਨ, ਜਿਸ ਦੇ ਕਾਰਨ ਵੀ ਤੇਲ ਅਤੇ ਗੈਸ ਦੀਆਂ ਕੀਮਤਾਂ ਵੱਧ ਰਹੀਆਂ ਹਨ।'

ਇਹ ਵੀ ਪੜ੍ਹੋ: ਨੇਪਾਲ ਦੀ ਟਰਾਂਸਜੈਂਡਰ ਕਾਰਕੁਨ ਨੂੰ ਮਿਲੇਗਾ 'ਇੰਟਰਨੈਸ਼ਨਲ ਵੂਮੈਨ ਆਫ ਕਰੇਜ' ਪੁਰਸਕਾਰ

LIOC ਨੂੰ ਸ਼੍ਰੀਲੰਕਾ ਸਰਕਾਰ ਤੋਂ ਕੋਈ ਸਬਸਿਡੀ ਪ੍ਰਾਪਤ ਨਹੀਂ ਮਿਲਦੀ ਹੈ। ਗੁਪਤਾ ਨੇ ਕਿਹਾ, “ਅਸੀਂ ਇਸ ਸਮੇਂ ਤੇਲ ਦੀਆਂ ਅੰਤਰਰਾਸ਼ਟਰੀ ਪੱਧਰ 'ਤੇ ਉੱਚੀਆਂ ਕੀਮਤਾਂ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਾਂ, ਅਜਿਹੇ ਵਿਚ ਕੀਮਤਾਂ ਵਧਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਕੀਮਤ ਵਧਾਉਣ ਦੇ ਬਾਵਜੂਦ ਵੱਡਾ ਘਾਟਾ ਝੱਲਣਾ ਪਵੇਗਾ।'

ਇਹ ਵੀ ਪੜ੍ਹੋ: ਹਰਭਜਨ ਨੇ 'ਦੋਸਤ' ਭਗਵੰਤ ਮਾਨ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ, ਟਵੀਟ ਕਰ ਆਖੀ ਇਹ ਗੱਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News