ਈਰਾਨ ''ਚ ਕੋਵਿਡ-19 ਕਾਰਨ 97 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 611
Saturday, Mar 14, 2020 - 05:24 PM (IST)

ਤਹਿਰਾਨ- ਈਰਾਨ ਦੇ ਸਰਕਾਰੀ ਟੀਵੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਕਾਰਨ 97 ਹੋਰ ਲੋਕਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ ਵਧਕੇ 611 ਹੋ ਗਈ ਹੈ। ਦੇਸ਼ ਵਿਚ 12,729 ਲੋਕ ਇਸ ਨਾਲ ਇਨਫੈਕਟਡ ਹੋਏ ਹਨ। ਪੱਛਮੀ ਏਸ਼ੀਆ ਵਿਚ ਈਰਾਨ ਕੋਰੋਨਾਵਾਇਰਸ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ।
ਇੰਨਾਂ ਹੀ ਨਹੀਂ ਇਸ ਜਾਨਲੇਵਾ ਵਾਇਰਸ ਦੀ ਲਪੇਟ ਵਿਚ ਦੇਸ਼ ਦੇ ਕਈ ਸੀਨੀਅਰ ਅਧਿਕਾਰੀ ਵੀ ਆ ਚੁੱਕੇ ਹਨ। ਇਸ ਤੋਂ ਪਹਿਲਾਂ ਸਾਊਦੀ ਅਰਬ ਨੇ ਕਿਹਾ ਕਿ ਉਹ ਕੋਰੋਨਾਵਾਇਰਸ ਦੇ ਚੱਲਦੇ ਅੰਤਰਰਾਸ਼ਟਰੀ ਉਡਾਣਾਂ 'ਤੇ ਦੋ ਹਫਤੇ ਦੀ ਰੋਕ ਲਾਏਗਾ। ਖਾੜੀ ਦੇਸ਼ ਵੀ ਦੁਨੀਆਭਰ ਵਿਚ ਫੈਲੇ ਕੋਰੋਨਾਵਾਇਰਸ ਦੀ ਲਪੇਟ ਵਿਚ ਹੈ। ਦੁਨੀਆਭਰ ਵਿਚ 1,30,000 ਤੋਂ ਵਧੇਰੇ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 5000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।