ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਕੇਂਦਰ 1 ਵਿਅਕਤੀ ਦੀ ਮੌਤ, 10 ਜ਼ਖਮੀ

Thursday, Aug 29, 2024 - 04:08 PM (IST)

ਦੁਬਈ - ਈਰਾਨ ’ਚ ਰੈਵੋਲਿਊਸ਼ਨਰੀ ਗਾਰਡ ਦੇ ਇਕ ਕੇਂਦਰ ’ਚ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਇਰਾਨ ਦੇ ਸਰਕਾਰੀ ਟੈਲੀਵੀਜ਼ਨ ਵੱਲੋਂ ਦਿੱਤੀ ਗਈ ਹੈ। ਇਸ ਦੌਰਾਨ ਇਹ ਰਿਸਾਅ ਲੀਕ ਇਸਫਾਹਾਨ ਸੂਬੇ ’ਚ ਰੈਵੋਲਿਊਸ਼ਨਰੀ ਗਾਰਡ ਦੀ ਵਰਕਸ਼ਾਪ ’ਚ ਹੋਇਆ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਪਰ ਸਰਕਾਰੀ ਟੈਲੀਵਿਜ਼ਨ ਦੀ ਖ਼ਬਰ ਅਨੁਸਾਰ ਜ਼ਖ਼ਮੀ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਦਾ ਕੋਈ ਵੇਰਵਾ ਦਿੱਤਾ ਗਿਆ ਹੈ। ਦੱਸ ਦੇਈਏ 31 ਜੁਲਾਈ ਨੂੰ ਵਾਪਰੇ ਗੈਸ ਲੀਕ ਹਾਦਸੇ ਦੌਰਾਨ ਹਮਾਸ ਦੇ ਚੋਟੀ ਦੇ ਆਗੂ ਇਸਮਾਈਲ ਹਾਨੀਆ ਦੀ ਹੱਤਿਆ ਪਿੱਛੋਂ ਈਰਾਨ ਦੀ ਰਾਜਧਾਨੀ ਤਹਿਰਾਨ ’ਚ ਤਣਾਅ ਰਿਹਾ। ਈਰਾਨ ਨੇ ਇਜ਼ਰਾਈਲ 'ਤੇ ਹਾਨੀਆ ਦੀ ਹੱਤਿਆ ਦਾ ਦੋਸ਼ ਲਗਾਇਆ ਪਰ ਇਜ਼ਰਾਈਲ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਨਹੀਂ ਲਈ। ਜਦਕਿ ਈਰਾਨ ਦੇ ਚੋਟੀ ਦੇ ਅਧਿਕਾਰੀਆਂ ਨੇ ਹਾਨੀ ਦੀ ਹੱਤਿਆ ਲਈ ਇਜ਼ਰਾਇਲ ਵਿਰੁੱਧ ਜਵਾਬੀ ਕਾਰਵਾਈ ਕਰਨ ਦੀ ਸੰਹੁ ਖਾ ਲਈ ਹੈ।


 


Sunaina

Content Editor

Related News