ਈਰਾਨ : ਸਰਕਾਰ ਵਿਰੋਧੀ ਪ੍ਰਦਰਸ਼ਨਾਂ 'ਚ ਗ੍ਰਿਫ਼ਤਾਰ 22,000 ਲੋਕਾਂ ਨੂੰ ਦਿੱਤੀ ਗਈ ਮੁਆਫ਼ੀ
Monday, Mar 13, 2023 - 06:24 PM (IST)

ਦੁਬਈ (ਭਾਸ਼ਾ)- ਈਰਾਨ ਦੀ ਨਿਆਂਪਾਲਿਕਾ ਮੁਖੀ ਨੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਲਈ ਗ੍ਰਿਫ਼ਤਾਰ ਕੀਤੇ ਗਏ 22,000 ਲੋਕਾਂ ਨੂੰ ਮੁਆਫ਼ ਕਰ ਦਿੱਤਾ ਹੈ। ਸਰਕਾਰੀ ਸਮਾਚਾਰ ਏਜੰਸੀ IRNA ਦੇ ਅਨੁਸਾਰ, ਜੀ. ਮੋਹਸੇਨੀ ਏਜਾਜੀ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ ਦਾ ਐਲਾਨ ਕੀਤਾ ਜਿਨ੍ਹਾਂ ਨੂੰ ਮੁਆਫ਼ ਕੀਤਾ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਫਿਲੀਪੀਨਜ਼ 'ਚ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਸਰਕਾਰੀ ਮੀਡੀਆ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਮੁਆਫ਼ੀ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ 'ਚ 22 ਸਾਲਾ ਮਾਹਸਾ ਅਮੀਨੀ ਦੀ ਦੇਸ਼ ਦੀ ਈਥੋ ਪੁਲਸ ਦੀ ਹਿਰਾਸਤ 'ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਦੇਸ਼ ਭਰ 'ਚ ਵਿਆਪਕ ਪੱਧਰ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਹੋਏ ਸਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।