ਈਰਾਨ ਨੇ ਪਾਕਿਸਤਾਨੀਆਂ ''ਤੇ ਮਾਰੂ ਹਥਿਆਰਬੰਦ ਹਮਲੇ ਦੀ ਕੀਤੀ ਨਿੰਦਾ

Sunday, Jan 28, 2024 - 11:46 AM (IST)

ਈਰਾਨ ਨੇ ਪਾਕਿਸਤਾਨੀਆਂ ''ਤੇ ਮਾਰੂ ਹਥਿਆਰਬੰਦ ਹਮਲੇ ਦੀ ਕੀਤੀ ਨਿੰਦਾ

ਤਹਿਰਾਨ (ਯੂਐਨਆਈ): ਈਰਾਨ ਨੇ ਸ਼ਨੀਵਾਰ ਨੂੰ ਦੇਸ਼ ਦੇ ਦੱਖਣੀ-ਪੂਰਬੀ ਸੂਬੇ ਸਿਸਤਾਨ ਅਤੇ ਬਲੋਚਿਸਤਾਨ ਵਿੱਚ ਅਣਪਛਾਤੇ ਵਿਅਕਤੀਆਂ ਦੁਆਰਾ ਕੀਤੇ ਗਏ ਹਥਿਆਰਬੰਦ ਹਮਲੇ ਦੀ ਸਖ਼ਤ ਨਿੰਦਾ ਕੀਤੀ, ਜਿਸ ਵਿੱਚ 9 ਪਾਕਿਸਤਾਨੀ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਈਰਾਨ ਦੇ ਵਿਦੇਸ਼ ਮੰਤਰਾਲੇ ਦੁਆਰਾ ਪ੍ਰਕਾਸ਼ਿਤ ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨਾਸਿਰ ਕਾਨਾਨੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ-ਪੋਪ ਫ੍ਰਾਂਸਿਸ ਦਾ ਹੈਰਾਨ ਕਰਨ ਵਾਲਾ ਬਿਆਨ, 'ਸ਼ਰਾਬ' ਨੂੰ ਦੱਸਿਆ 'God Gift'

ਕਨਾਨੀ ਨੇ ਪੀੜਤ ਪਰਿਵਾਰਾਂ ਅਤੇ ਪਾਕਿਸਤਾਨੀ ਸਰਕਾਰ ਪ੍ਰਤੀ ਵੀ ਹਮਦਰਦੀ ਪ੍ਰਗਟਾਈ। ਈਰਾਨ ਦੀ ਸਮਾਚਾਰ ਏਜੰਸੀ 'ਮੇਹਰ' ਦੀ ਰਿਪੋਰਟ ਮੁਤਾਬਕ ਸ਼ਨੀਵਾਰ ਸਵੇਰੇ ਸਰਵਾਨ ਕਾਊਂਟੀ 'ਚ ਤਿੰਨ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕੀਤਾ। ਏਜੰਸੀ ਮੁਤਾਬਕ ਅਜੇ ਤੱਕ ਕਿਸੇ ਸਮੂਹ ਜਾਂ ਵਿਅਕਤੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ, ''ਇਹ ਇਕ ਭਿਆਨਕ ਅਤੇ ਘਿਨਾਉਣੀ ਘਟਨਾ ਹੈ ਅਤੇ ਅਸੀਂ ਇਸ ਦੀ ਸਪੱਸ਼ਟ ਨਿੰਦਾ ਕਰਦੇ ਹਾਂ। ਪਾਕਿਸਤਾਨ ਈਰਾਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।'' ਜ਼ਿਕਰਯੋਗ ਹੈ ਕਿ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਸ਼ਨੀਵਾਰ ਨੂੰ ਸਿਸਤਾਨ ਅਤੇ ਬਲੋਚਿਸਤਾਨ ਵਿੱਚ 9 ਪਾਕਿਸਤਾਨੀ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News