ਈਰਾਨ 'ਚ ਕੋਵਿਡ-19 ਕਾਰਨ 34 ਮੌਤਾਂ, ਪੀੜਤਾਂ ਦੀ ਗਿਣਤੀ ਹੋਈ 388

Friday, Feb 28, 2020 - 05:59 PM (IST)

ਈਰਾਨ 'ਚ ਕੋਵਿਡ-19 ਕਾਰਨ 34 ਮੌਤਾਂ, ਪੀੜਤਾਂ ਦੀ ਗਿਣਤੀ ਹੋਈ 388

ਦੁਬਈ(ਏਜੰਸੀ)- ਈਰਾਨ ਵਿਚ ਜਾਨਲੇਵਾ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਵਧਕੇ 388 ਹੋ ਗਈ ਹੈ। ਇੰਨਾਂ ਹੀ ਨਹੀਂ ਇਸ ਵਾਇਰਸ ਕਾਰਨ 34 ਲੋਕਾਂ ਦੀ ਮੌਤ ਦੀ ਵੀ ਖਬਰ ਹੈ। ਈਰਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਕੀਨੌਸ਼ ਜਹਾਨਪੌਰ ਨੇ ਇਹ ਐਲਾਨ ਸ਼ੁੱਕਰਵਾਰ ਨੂੰ ਤਹਿਰਾਨ ਵਿਚ ਇਕ ਨਿਊਜ਼ ਕਾਨਫਰੰਸ ਦੌਰਾਨ ਕੀਤਾ। 

ਇਸ ਦੌਰਾਨ ਦਿੱਤੀ ਜਾਣਕਾਰੀ ਵਿਚ ਕਿਹਾ ਗਿਆ ਕਿ ਮਿਡਲਈਸਟ ਵਿਚ ਇਸ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 500 ਪਾਰ ਕਰ ਗਈ ਹੈ। ਚੀਨ ਤੋਂ ਬਾਅਦ ਈਰਾਨ ਵਿਚ ਇਸ ਵਾਇਰਸ ਕਾਰਨ ਸਭ ਤੋਂ ਵਧੇਰੇ ਮੌਤਾਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਚੀਨ ਵਿਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਇਨਫੈਕਸ਼ਨ ਦੇ 327 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਹੁਣ ਤੱਕ 78,947 ਲੋਕ ਇਨਫੈਕਟਿਡ ਹੋ ਚੁੱਕੇ ਹਨ। ਇੰਨਾਂ ਹੀ ਨਹੀਂ ਚੀਨ ਵਿਚ ਇਸ ਵਾਇਰਸ ਕਾਰਨ ਹੁਣ ਤੱਕ 2788 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪਾਕਿਸਤਾਨ ਨੇ ਵੀ ਈਰਾਨ ਵਿਚ ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦਿਆਂ ਤੇ ਦੇਸ਼ ਵਿਚ 2 ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਈਰਾਨ ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਦੇ ਨਾਲ ਲੱਗਣ ਵਾਲੀ ਜ਼ਮੀਨੀ ਸੀਮਾ ਨੂੰ ਵੀ ਸੀਲ ਕਰ ਦਿੱਤਾ ਹੈ।


author

Baljit Singh

Content Editor

Related News