ਈਰਾਨ ''ਚ ਕੋਰੋਨਾ ਦੀ ਮਾਰ, ਮਰਨ ਵਾਲਿਆਂ ਦੀ ਗਿਣਤੀ ਹੋਈ 3000 ਪਾਰ

04/01/2020 5:24:10 PM

ਤਹਿਰਾਨ- ਈਰਾਨ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ ਇਨਫੈਕਟਡ 138 ਲੋਕਾਂ ਦੀ ਮੌਤ ਦੇ ਨਾਲ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 3000 ਦੀ ਗਿਣਤੀ ਪਾਰ ਕਰ ਗਈ ਹੈ। ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲਾ ਦੇ ਬੁਲਾਰੇ ਕਿਯਾਨੌਸ਼ ਜਹਾਪੌਰ ਨੇ ਕਿਹਾ ਕਿ ਹੁਣ ਮ੍ਰਿਤਕਾਂ ਦੀ ਗਿਣਤੀ 3,036 ਹੋ ਗਈ ਹੈ। ਉਹਨਾਂ ਕਿਹਾ ਕਿ ਕੋਰੋਨਾਵਾਇਰਸ ਦੇ 2,987 ਨਵੇਂ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ ਇਨਫੈਕਟਡ ਲੋਕਾਂ ਦੀ ਗਿਣਤੀ 47,573 ਹੋ ਗਈ ਹੈ। ਇਸ ਤੋਂ ਇਲਾਵਾ 15,473 ਲੋਕ ਠੀਕ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਵਿਸ਼ਵ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਵੈੱਬਸਾਈਟ ਮੁਤਾਬਕ ਵਾਇਰਸ ਦੇ ਕੁੱਲ ਮਾਮਲੇ 8.7 ਲੱਖ ਦਾ ਅੰਕੜਾ ਪਾਰ ਕਰ ਗਏ ਹਨ ਤੇ ਇਸ ਵਾਇਰਸ ਕਾਰਨ 43 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 1.84 ਲੱਖ ਲੋਕਾਂ ਨੂੰ ਇਲਾਜ ਤੋਂ ਬਾਅਦ ਉਹਨਾਂ ਦੇ ਘਰਾਂ ਵਿਚ ਵਾਪਸ ਭੇਜ ਦਿੱਤਾ ਗਿਆ ਹੈ। 

Baljit Singh

This news is Content Editor Baljit Singh