ਈਰਾਨ ਨੇ ਦਿੱਲੀ ਧਮਾਕੇ ''ਤੇ ਜਤਾਇਆ ਦੁੱਖ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
Wednesday, Nov 12, 2025 - 04:22 PM (IST)
ਤਹਿਰਾਨ (ਏਜੰਸੀ)- ਈਰਾਨ ਨੇ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ 'ਤੇ ਦੁੱਖ ਜਤਾਇਆ ਹੈ। ਇਸ ਧਮਾਕੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਈਰਾਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਇਸਮਾਈਲ ਬਾਕੇਈ ਨੇ ਭਾਰਤ ਸਰਕਾਰ ਅਤੇ ਲੋਕਾਂ, ਖਾਸ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਈਰਾਨ ਵੱਲੋਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਅਮਰੀਕਾ, ਚੀਨ, ਜਾਪਾਨ, ਸ਼੍ਰੀਲੰਕਾ, ਮਾਲਦੀਵ, ਇਜ਼ਰਾਈਲ, ਆਇਰਲੈਂਡ ਅਤੇ ਨੇਪਾਲ ਸਮੇਤ ਦੁਨੀਆ ਭਰ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਏ ਧਮਾਕੇ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਹਮਦਰਦੀ ਪ੍ਰਗਟ ਕੀਤੀ। ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਲਾਲ ਬੱਤੀ 'ਤੇ ਹੌਲੀ-ਹੌਲੀ ਚੱਲ ਰਹੀ ਇੱਕ ਕਾਰ ਵਿਚ ਹੋਏ ਜ਼ੋਰਦਾਰ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਹੋਰ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਮੰਗਲਵਾਰ ਨੂੰ 3 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ।
