ਈਰਾਨ ''ਚ ਵਧਿਆ ਕੋਰੋਨਾ ਦਾ ਕਹਿਰ, 143 ਹੋਰ ਲੋਕਾਂ ਦੀ ਮੌਤ

03/25/2020 7:08:42 PM

ਤਹਿਰਾਨ- ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2205 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਇਹ ਮਹਾਮਾਰੀ ਕਾਰਨ ਹੋਰ 143 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਈਰਾਨ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ।

ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਇਸ ਵਾਇਰਸ ਕਾਰਨ 27 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ ਤੇ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਪਾਰ ਕਰ ਗਈ ਹੈ। ਮੰਤਰਾਲਾ ਨੇ ਕਿਹਾ ਕਿ ਵਾਇਰਸ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਵਿਚ ਇੰਨੇ ਮਾਮਲੇ ਸਾਹਮਣੇ ਆਏ ਹਨ। ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਇਕ ਵਾਰ ਮੁੜ ਕਿਹਾ ਕਿ ਦੇਸ਼ ਵਿਚ ਇਸ ਮਹਾਮਾਰੀ ਨੇ ਚੋਟੀ ਦੀ ਸੀਮਾ ਨੂੰ ਪਾਰ ਕਰ ਲਿਆ ਹੈ ਹਾਲਾਂਕਿ ਵਧੇਰੇ ਸਿਹਤ ਅਧਿਕਾਰੀਆਂ ਨੇ ਉਹਨਾਂ ਦੀ ਇਸ ਗੱਲ ਦਾ ਸਮਰਥਨ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਦੁਨੀਆ ਵਿਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 4 ਲੱਖ ਤੋਂ ਵਧੇਰੇ ਹੋ ਗਈ ਹੈ, ਜਿਹਨਾਂ ਵਿਚੋਂ 19 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

Baljit Singh

This news is Content Editor Baljit Singh