ਕੋਰੋਨਾ ਸੰਕਟ ਵੇਲੇ ਈਰਾਨ ਨੇ ਅਮਰੀਕਾ ਨੂੰ ਦਿੱਤੀ ਨਸੀਹਤ

04/23/2020 8:51:22 PM

ਤਹਿਰਾਨ- ਕੋਰੋਨਾ ਵਾਇਰਸ ਦੇ ਕਾਰਣ ਇਨਫੈਕਸ਼ਨ ਦੇ ਮਾਮਲੇ ਦੁਨੀਆ ਵਿਚ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਉਥੇ ਹੀ ਇਸ ਵਾਇਰਸ ਦੇ ਕਾਰਣ ਦੁਨੀਆ ਭਰ ਵਿਚ ਤਬਾਹੀ ਵਾਲਾ ਮਾਹੌਲ ਹੈ। ਪਰ ਅਜਿਹੇ ਮੁਸ਼ਕਿਲ ਸਮੇਂ ਵਿਚ ਵੀ ਅਮਰੀਕਾ ਤੇ ਈਰਾਨ ਦਾ ਤਣਾਅ ਖੁੱਲ੍ਹ ਕੇ ਸਾਹਮਣੇ ਆਇਆ ਹੈ, ਜਿਸ ਵਿਚ ਈਰਾਨ ਨੇ ਅਮਰੀਕਾ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜਦੋਂ ਦੁਨੀਆ ਕੋਰੋਨਾ ਸੰਕਟ ਨਾਲ ਲੜ ਰਹੀ ਹੈ ਤਾਂ ਅਜਿਹੇ ਵਿਚ ਅਮਰੀਕਾ ਉਹਨਾਂ ਦੇ ਦੇਸ਼ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿਚ ਹੈ। ਜਦਕਿ ਅਮਰੀਕਾ ਨੂੰ ਇਸ ਹਾਲਾਤ ਵਿਚ ਈਰਾਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਹਾਲ ਹੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਧਮਕੀ ਦਿੱਤੀ ਸੀ ਕਿ ਈਰਾਨੀ ਜਹਾਜ਼ ਜੇਕਰ ਮੁਸ਼ਕਿਲ ਖੜ੍ਹੀ ਕਰੇਗਾ ਤਾਂ ਉਸ ਨੂੰ ਤਬਾਹ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਈਰਾਨ ਦਾ ਇਹ ਬਿਆਨ ਮਹੱਤਵਪੂਰਨ ਹੈ।

ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 26,32,415 ਹੋ ਚੁੱਕੀ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਮਰਨ ਵਾਲਿਆਂ ਦੀ ਗਿਣਤੀ 1.8 ਲੱਖ ਤੋਂ ਵਧੇਰੇ ਹੋ ਗਈ ਹੈ। ਉਥੇ ਹੀ 7,09,694 ਤੋਂ ਵਧੇਰੇ ਲੋਕਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿੱਤੀ ਹੈ।

ਅਮਰੀਕਾ ਵਿਚ ਹਾਲਾਤ ਬੇਹੱਦ ਖਰਾਬ
ਦੱਸ ਦਈਏ ਕਿ ਅਮਰੀਕਾ ਕੋਰੋਨਾ ਵਾਇਰਸ ਕਾਰਣ ਸਭ ਤੋਂ ਵਧੇਰੇ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਵਿਚ ਕੋਰੋਨਾ ਇਨਫੈਕਟਡਾਂ ਦੀ ਗਿਣਤੀ 7,92,000 ਤੋਂ ਵਧੇਰੇ ਹੋ ਗਈ ਹੈ। ਉਥੇ ਹੀ ਅਮਰੀਕਾ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 47 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ।

Baljit Singh

This news is Content Editor Baljit Singh