''ਈਰਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿਓ'', ਬਾਈਡੇਨ ਦਾ ਅਮਰੀਕੀ ਫੌਜ ਨੂੰ ਹੁਕਮ

Tuesday, Oct 01, 2024 - 11:46 PM (IST)

''ਈਰਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿਓ'', ਬਾਈਡੇਨ ਦਾ ਅਮਰੀਕੀ ਫੌਜ ਨੂੰ ਹੁਕਮ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਚਿਤਾਵਨੀ ਤੋਂ ਬਾਅਦ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਬੋਲ ਦਿੱਤਾ ਹੈ। ਈਰਾਨ ਨੇ ਇਜ਼ਰਾਈਲ 'ਤੇ ਸੈਂਕੜੇ ਮਿਜ਼ਾਈਲਾਂ ਦਾਗੀਆਂ ਹਨ। ਅਮਰੀਕਾ ਨੇ ਇਸ ਹਮਲੇ ਦੀ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਅਤੇ ਕਿਹਾ ਸੀ ਕਿ ਜੇਕਰ ਈਰਾਨ ਹਮਲੇ ਕਰਦਾ ਹੈ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਨੇ ਪੈਣਗੇ। 

ਓਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਦੱਸਿਆ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਅਤੇ ਰਾਸ਼ਟਰੀ ਸੁਰੱਖਿਆ ਟੀਮ ਦੇ ਨਾਲ ਬੈਠਕ ਕੀਤੀ ਹੈ। ਵਾਈਟ ਹਾਊਸ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਈਰਾਨ ਵੱਲੋਂ ਮਿਜ਼ਾਈਲਾਂ ਦਾਗਣ ਤੋਂ ਬਾਅਦ ਰਾਸ਼ਟਰਪਤੀ ਬਾਈਡੇਨ ਨੇ ਅਮਰੀਕੀ ਫੌਜ ਨੂੰ ਉਨ੍ਹਾਂ ਨੂੰ ਨਸ਼ਟ ਕਤਰਨ ਦਾ ਆਦੇਸ਼ ਦਿੱਤਾ ਹੈ। 

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਅਤੇ ਰਾਸ਼ਟਰੀ ਸੁਰੱਖਿਆ ਟੀਮ ਨਾਲ ਬੈਠਕ ਕੀਤੀ ਹੈ। ਇਸ 'ਚ ਈਰਾਨ ਦੇ ਇਜ਼ਰਾਈਲ 'ਤੇ ਸੰਭਾਵਿਤ ਮਿਜ਼ਾਈਲ ਹਮਲੇ ਅਤੇ ਅਮਰੀਕਾ ਦੀ ਮਦਦ ਨਾਲ ਇਜ਼ਰਾਈਲ ਦੀ ਸੁਰੱਖਿਆ ਦੇ ਉਪਾਵਾਂ 'ਤੇ ਚਰਚਾ ਕੀਤੀ ਗਈ। ਨਾਲ ਹੀ ਅਮਰੀਕੀ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਵਾਈਟ ਹਾਊਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਈਰਾਨ ਵੱਲੋਂ ਮਿਜ਼ਾਈਲਾਂ ਦਾਗੇ ਜਾਣ ਤੋਂ ਬਾਅਦ ਰਾਸ਼ਟਰਪਤੀ ਨੇ ਅਮਰੀਕੀ ਫੌਜ ਨੂੰ ਉਨ੍ਹਾਂ ਨੂੰ ਨਸ਼ਟ ਕਰਨ ਦਾ ਹੁਕਮ ਦਿੱਤਾ ਹੈ। ਅਮਰੀਕਾ ਨੇ ਇਸ ਖੇਤਰ ਵਿੱਚ ਆਪਣੀ ਫੌਜੀ ਮੌਜੂਦਗੀ ਵਧਾ ਦਿੱਤੀ ਹੈ ਅਤੇ 13 ਅਪ੍ਰੈਲ ਨੂੰ ਇਜ਼ਰਾਈਲ ਉੱਤੇ ਪਿਛਲੇ ਈਰਾਨੀ ਹਮਲੇ ਦੌਰਾਨ ਮਿਜ਼ਾਈਲਾਂ ਨੂੰ ਡੇਗਣ ਵਿੱਚ ਵੀ ਮੁੱਖ ਭੂਮਿਕਾ ਨਿਭਾਈ ਸੀ।


author

Rakesh

Content Editor

Related News