''''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'''' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ
Thursday, Apr 09, 2026 - 04:16 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਾਲੇ ਇਸਲਾਮਾਬਾਦ 'ਚ ਹੋਣ ਵਾਲੀ ਅਹਿਮ ਬੈਠਕ ਤੋਂ ਪਹਿਲਾਂ ਇਰਾਨ ਨੇ ਆਪਣੀਆਂ ਸ਼ਰਤਾਂ ਹੋਰ ਸਖ਼ਤ ਕਰ ਦਿੱਤੀਆਂ ਹਨ। ਇਰਾਨ ਦੀ ਪ੍ਰਮਾਣੂ ਏਜੰਸੀ ਦੇ ਮੁਖੀ ਮੁਹੰਮਦ ਇਸਲਾਮੀ ਨੇ ਵੀਰਵਾਰ ਨੂੰ ਸਾਫ਼ ਕਰ ਦਿੱਤਾ ਕਿ ਯੂਰੇਨੀਅਮ ਨੂੰ Enrich ਕਰਨ ਦਾ ਅਧਿਕਾਰ ਇਰਾਨ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਇਸ ਨੂੰ ਸਵੀਕਾਰ ਕੀਤੇ ਬਿਨਾਂ ਕੋਈ ਵੀ ਸਥਾਈ ਜੰਗਬੰਦੀ ਨਹੀਂ ਹੋ ਸਕਦੀ।
ਮੁਹੰਮਦ ਇਸਲਾਮੀ ਨੇ ਤਹਿਰਾਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਰਾਨ ਦੇ ਪ੍ਰਮਾਣੂ ਹੱਕਾਂ ਦੀ ਰੱਖਿਆ ਕਰਨਾ ਕਿਸੇ ਵੀ ਗੱਲਬਾਤ ਲਈ ਇੱਕ ਲਾਜ਼ਮੀ ਸ਼ਰਤ ਹੈ। ਉਨ੍ਹਾਂ ਕਿਹਾ, "ਇਹ ਉਨ੍ਹਾਂ ਜ਼ਰੂਰੀ ਚੀਜ਼ਾਂ ਵਿੱਚੋਂ ਇੱਕ ਹੈ ਜਿਸ ਬਾਰੇ ਕੋਈ ਗੱਲ ਨਹੀਂ ਕਰਦਾ, ਪਰ ਅਸੀਂ ਇਸ 'ਤੇ ਕੋਈ ਸਮਝੌਤਾ ਨਹੀਂ ਕਰਾਂਗੇ।"
ਇਸਲਾਮੀ ਨੇ ਅਮਰੀਕਾ ਵੱਲੋਂ ਇਰਾਨ ਦੇ '10-ਨੁਕਾਤੀ ਪ੍ਰਸਤਾਵ' ਵਿੱਚ ਸ਼ਾਮਲ ਪ੍ਰਮਾਣੂ ਐਨਰਿਚਮੈਂਟ ਦੀ ਸ਼ਰਤ ਨੂੰ ਰੱਦ ਕਰਨ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਅਨੁਸਾਰ, ਅਮਰੀਕਾ ਵੱਲੋਂ ਇਸ ਨੂੰ ਸਵੀਕਾਰ ਨਾ ਕਰਨਾ ਸ਼ਾਂਤੀ ਦੀਆਂ ਕੋਸ਼ਿਸ਼ਾਂ ਵਿੱਚ ਸਭ ਤੋਂ ਵੱਡਾ ਅੜਿੱਕਾ ਹੈ।
ਇਹ ਵੀ ਪੜ੍ਹੋ- ਡੈੱਡਲਾਈਨ ਮਗਰੋਂ ਆਖ਼ਿਰ ਰਾਤੋ-ਰਾਤ ਕਿਵੇਂ ਹੋ ਗਿਆ Ceasefire ? ਇਨ੍ਹਾਂ ਸ਼ਰਤਾਂ ਨੇ ਰੋਕੀ 'World War-III'
ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਦੇ ਪ੍ਰਤੀਨਿਧ ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿੱਚ ਮਿਲਣ ਜਾ ਰਹੇ ਹਨ। ਜਿੱਥੇ ਟਰੰਪ ਪ੍ਰਸ਼ਾਸਨ ਚਾਹੁੰਦਾ ਹੈ ਕਿ ਇਰਾਨ ਆਪਣਾ ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬੰਦ ਕਰੇ, ਉੱਥੇ ਇਰਾਨ ਇਸ ਨੂੰ ਆਪਣੀ ਪ੍ਰਭੂਸੱਤਾ ਨਾਲ ਜੋੜ ਕੇ ਦੇਖ ਰਿਹਾ ਹੈ।
ਜ਼ਿਕਰਯੋਗ ਹੈ ਕਿ ਯੂਰੇਨੀਅਮ ਐਨਰਿਚਮੈਂਟ ਉਹ ਪ੍ਰਕਿਰਿਆ ਹੈ ਜਿਸ ਰਾਹੀਂ ਯੂਰੇਨੀਅਮ ਨੂੰ ਪ੍ਰਮਾਣੂ ਊਰਜਾ (ਬਿਜਲੀ) ਜਾਂ ਪ੍ਰਮਾਣੂ ਹਥਿਆਰ ਬਣਾਉਣ ਦੇ ਯੋਗ ਬਣਾਇਆ ਜਾਂਦਾ ਹੈ। ਅਮਰੀਕਾ ਨੂੰ ਡਰ ਹੈ ਕਿ ਜੇਕਰ ਇਰਾਨ ਨੂੰ ਇਹ ਅਧਿਕਾਰ ਮਿਲਦਾ ਹੈ, ਤਾਂ ਉਹ ਬਹੁਤ ਜਲਦੀ ਪ੍ਰਮਾਣੂ ਬੰਬ ਬਣਾ ਸਕਦਾ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ 'ਤੇ ਅੜਿਆ ਰਹਿੰਦਾ ਹੈ, ਤਾਂ ਟਰੰਪ ਵੱਲੋਂ ਐਲਾਨੀ ਗਈ 14 ਦਿਨਾਂ ਦੀ ਜੰਗਬੰਦੀ ਜਲਦੀ ਹੀ ਟੁੱਟ ਸਕਦੀ ਹੈ। ਅਮਰੀਕੀ ਵ੍ਹਾਈਟ ਹਾਊਸ ਨੇ ਪਹਿਲਾਂ ਹੀ 'ਪ੍ਰਮਾਣੂ ਮੁਕਤ ਇਰਾਨ' ਨੂੰ ਆਪਣੀ ਰੈੱਡ ਲਾਈਨ ਐਲਾਨਿਆ ਹੋਇਆ ਹੈ।
ਇਹ ਵੀ ਪੜ੍ਹੋ- ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
