ਹੋਰਮੁਜ਼ ''ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ ਨੂੰ ਕੀਤਾ ਤਾਇਨਾਤ

Saturday, Jul 04, 2026 - 01:33 PM (IST)

ਹੋਰਮੁਜ਼ ''ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ ਨੂੰ ਕੀਤਾ ਤਾਇਨਾਤ

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਰਾਨ ਵਿਚਾਲੇ ਜੰਗ ਖ਼ਤਮ ਹੋ ਗਈ ਹੈ, ਜਿਸ ਮਗਰੋਂ ਪੂਰੀ ਦੁਨੀਆ 'ਚ ਤੇਲ-ਗੈਸ ਦੀ ਸਪਲਾਈ ਆਮ ਹੋਣ ਦੀ ਉਮੀਦ ਹੈ। ਇਸੇ ਦੌਰਾਨ ਇਰਾਨ ਦੀ ਆਈ.ਆਰ.ਜੀ.ਸੀ. ਨੇ ਹੋਰਮੁਜ਼ ਤੋਂ ਲੰਘਣ ਵਾਲੇ ਜਹਾਜ਼ਾਂ ਦੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖਣ ਲਈ ਫ਼ਾਰਸ ਦੀ ਖਾੜੀ ਦੇ ਤਟ ’ਤੇ ਵਿਸ਼ੇਸ਼ ਫੋਰਸ ਨੂੰ ਤਾਇਨਾਤ ਕੀਤਾ ਹੈ। ਨਾਲ ਹੀ ਇਹ ਜਵਾਨ ਉਨ੍ਹਾਂ ਜਹਾਜ਼ਾਂ ਦੀ ਪਛਾਣ ਕਰ ਰਹੇ ਹਨ, ਜੋ ਓਮਾਨ ਅਤੇ ਅੰਤਰਰਾਸ਼ਟਰੀ ਸਮੁੰਦਰੀ ਸੰਗਠਨ ਵੱਲੋਂ ਦੱਸੇ ਗਏ ਦੱਖਣੀ ਰਸਤੇ ਦਾ ਇਸਤੇਮਾਲ ਕਰ ਰਹੇ ਹਨ।

ਇਹ ਤਾਇਨਾਤੀ ਅਜਿਹੇ ਸਮੇਂ ਕੀਤੀ ਗਈ ਹੈ, ਜਦੋਂ ਇਰਾਨ ਇਸ ਬੇਹੱਦ ਮਹੱਤਵਪੂਰਨ ਸਮੁੰਦਰੀ ਰਸਤੇ ’ਤੇ ਆਪਣੀ ਪਕੜ ਮਜ਼ਬੂਤ ਕਰਨਾ ਚਾਹੁੰਦਾ ਹੈ। ਇਸ ਰਸਤੇ ਦੇ ਭਵਿੱਖ ਦੇ ਪ੍ਰਬੰਧਨ ਨੂੰ ਲੈ ਕੇ ਇਰਾਨ ਅਤੇ ਅਮਰੀਕਾ ਵਿਚਾਲੇ ਗੱਲਬਾਤ ਚੱਲ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਰਾਨ ਦੀ ਫੌਜ ਆਧੁਨਿਕ ਰਾਡਾਰ, ਡਰੋਨ ਅਤੇ ਤਟਵਰਤੀ ਚੌਕੀਆਂ ਦੀ ਮਦਦ ਨਾਲ ਉਨ੍ਹਾਂ ਜਹਾਜ਼ਾਂ ਦੀ ਪਛਾਣ ਪਹਿਲਾਂ ਹੀ ਕਰ ਲੈਂਦੀ ਹੈ, ਜੋ ਓਮਾਨ ਵਾਲੇ ਰਸਤੇ ਤੋਂ ਜਾਣ ਦੀ ਯੋਜਨਾ ਬਣਾਉਂਦੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ

ਇਸ ਤੋਂ ਇਲਾਵਾ ਇਰਾਨ ਓਮਾਨ ’ਚ ਆਪਣੇ ਖੁਫੀਆ ਸੰਪਰਕਾਂ ਰਾਹੀਂ ਜਹਾਜ਼ਾਂ ਦੇ ਆਉਣ-ਜਾਣ ਦੇ ਸਮੇਂ ਦੀ ਜਾਣਕਾਰੀ ਵੀ ਪਹਿਲਾਂ ਤੋਂ ਜੁਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਅਮਰੀਕਾ ਅਤੇ ਇਰਾਨ ਆਪਣੇ ਵਿਚਕਾਰਲੇ ਤਣਾਅ ਨੂੰ ਘੱਟ ਕਰਨ ਵਾਲੇ ਸਮਝੌਤੇ ਨੂੰ ਬਚਾਏ ਰੱਖਣ ਦੀ ਕੋਸ਼ਿਸ਼ ’ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News