ਈਰਾਨ ਤੇ ਪਾਕਿਸਤਾਨ ਦੇ ਨੇਤਾਵਾਂ ਨੇ ਅਫਗਾਨ ਮਾਮਲੇ ''ਤੇ ਕੀਤੀ ਚਰਚਾ
Saturday, Sep 18, 2021 - 01:59 AM (IST)
ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਈਰਾਨ ਦੇ ਰਾਸ਼ਟਰਪਤੀ ਇਬ੍ਰਾਹਿਮ ਰਈਸੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਅਫਗਾਨਿਸਤਾਨ ਦੇ ਵਿਸ਼ੇ 'ਤੇ ਚਰਚਾ ਕੀਤੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਤਾਜਿਕਿਸਤਾਨ ਦੇ ਦੁਸ਼ਾਂਬੇ ਸ਼ਹਿਰ 'ਚ ਸ਼ੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ਤੋਂ ਬਾਅਦ ਮੁਲਾਕਾਤ ਕੀਤੀ। ਇਸ ਦੌਰਾਨ ਅਫਗਾਨਿਸਤਾਨ ਅਤੇ ਹੋਰ ਦੁਵੱਲੇ ਮਾਮਲਿਆਂ 'ਤੇ ਗੱਲਬਾਤ ਕੀਤੀ ਗਈ ਅਤੇ ਖਾਨ ਦੇ ਸ਼ਾਂਤੀਪੂਰਨ, ਸਥਾਈ ਅਤੇ ਖੁਸ਼ਹਾਲ ਅਫਗਾਨਿਸਤਾਨ 'ਚ ਆਪਣੇ ਦੇਸ਼ ਦੇ ਅਹਿਮ ਹਿੱਤ ਨੂੰ ਰੇਖਾਂਕਿਤ ਕੀਤਾ। ਖਾਨ ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰਾਂ ਦੀ ਮੀਟੰਗ 'ਚ ਹਿੱਸਾ ਲੈਣ ਲਈ ਤਾਜਿਕਿਸਤਾਨ ਗਏ ਹਨ।
ਇਹ ਵੀ ਪੜ੍ਹੋ : ਟੈਕਸਾਸ 'ਚ ਪੁੱਲ ਹੇਠਾਂ ਇਕੱਠੇ ਹੋਏ ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀ
ਇਸ ਸ਼ਿਖਰ ਸੰਮੇਲਨ 'ਚ ਅਫਗਾਨਿਸਤਾਨ ਦੇ ਭਵਿੱਖ 'ਤੇ ਮੁੱਖ ਤੌਰ 'ਤੇ ਗੱਲਬਾਤ ਕੀਤੀ ਗਈ। ਤਾਲਿਬਾਨ ਨੇ ਪਿਛਲੇ ਮਹੀਨੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਸੀ। ਅਜੇ ਤੱਕ ਹੋਰ ਦੇਸ਼ਾਂ ਦੀ ਤਰ੍ਹਾਂ ਪਾਕਿਸਤਾਨ ਨੇ ਨਵੀਂ ਸਰਕਾਰ ਨੂੰ ਮਾਨਤਾ ਨਹੀਂ ਦਿੱਤੀ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਗਲੋਬਲੀ ਸਮੂਹ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਇਸ ਸੰਬੰਧ 'ਚ ਕਿਸੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਬਿਆਨ ਮੁਤਾਬਾਕ, ਖਾਨ ਨੇ ਕਿਹਾ ਕਿ ਅਫਗਾਨਿਸਤਾਨ ਦੀ ਸੁਰੱਖਿਆ, ਮਨੁੱਖਤਾ ਅਤੇ ਆਰਥਿਕ ਸਥਿਤੀ ਨੂੰ ਸਥਿਰ ਕਰਨ ਲਈ ਤੁਰੰਤ ਕਦਮ ਚੁੱਕਣਾ ਜ਼ਰੂਰੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।