ਈਰਾਨ ਦੇ ਰਾਸ਼ਟਰਪਤੀ ਰਇਸੀ ਅਤੇ ਪਾਕਿ ਸੈਨਾ ਮੁਖੀ ਮੁਨੀਰ ਨੇ ਸਰਹੱਦੀ ਸੁਰੱਖਿਆ ਮੁੱਦਿਆਂ ''ਤੇ ਕੀਤੀ ਚਰਚਾ

04/23/2024 5:04:32 PM

ਇਸਲਾਮਾਬਾਦ (ਭਾਸ਼ਾ)- ਈਰਾਨ ਅਤੇ ਪਾਕਿਸਤਾਨ ਵੱਲੋਂ ਇਕ-ਦੂਜੇ ਦੇ ਕਥਿਤ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਜਾਣ ਦੇ ਕੁੱਝ ਮਹੀਨੇ ਬਾਅਦ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਰਹੱਦੀ ਸੁਰੱਖਿਆ 'ਤੇ ਚਰਚਾ ਕੀਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਜਨਰਲ ਮੁਨੀਰ ਨੇ ਈਰਾਨ ਦੇ ਰਾਸ਼ਟਰਪਤੀ ਰਇਸੀ ਨਾਲ ਮੁਲਾਕਾਤ ਕੀਤੀ ਅਤੇ ਅੱਤਵਾਦੀਆਂ ਵਿਰੁੱਧ "ਬਿਹਤਰ ਤਾਲਮੇਲ" ਦੀ ਲੋੜ 'ਤੇ ਜ਼ੋਰ ਦਿੱਤਾ। ਰਇਸੀ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਕਿਸੇ ਵੀ ਦੇਸ਼ ਦੇ ਪਹਿਲੇ ਰਾਜ ਮੁਖੀ ਹਨ। ਜਨਰਲ ਮੁਨੀਰ ਨੇ ਪਾਕਿਸਤਾਨ-ਈਰਾਨ ਸਰਹੱਦ ਨੂੰ "ਸ਼ਾਂਤੀ ਅਤੇ ਦੋਸਤੀ ਦੀ ਸਰਹੱਦ" ਦੱਸਿਆ ਅਤੇ ਅੱਤਵਾਦੀਆਂ ਨੂੰ ਦੋਹਾਂ ਗੁਆਂਢੀ ਦੇਸ਼ਾਂ ਦਰਮਿਆਨ ਭਾਈਚਾਰਕ ਸਾਂਝ ਦੇ ਪੁਰਾਣੇ ਸਬੰਧਾਂ ਨੂੰ ਖ਼ਤਰੇ ਵਿੱਚ ਪਾਉਣ ਤੋਂ ਰੋਕਣ ਲਈ ਸਰਹੱਦ 'ਤੇ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਬ੍ਰਿਟੇਨ ਜਾਣ ਲਈ ਇੰਗਲਿਸ਼ ਚੈਨਲ ਪਾਰ ਕਰਦੇ ਸਮੇਂ ਇੱਕ ਬੱਚੇ ਸਮੇਤ 5 ਲੋਕਾਂ ਦੀ ਮੌਤ

ਬਿਆਨ 'ਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਵਿਚਾਲੇ ਗੱਲਬਾਤ ਆਪਸੀ ਹਿੱਤਾਂ, ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਰਹੱਦੀ ਸੁਰੱਖਿਆ ਦੇ ਮਾਮਲਿਆਂ 'ਤੇ ਕੇਂਦਰਿਤ ਰਹੀ। ਆਈ.ਐੱਸ.ਪੀ.ਆਰ. ਦੇ ਬਿਆਨ ਵਿੱਚ ਕਿਹਾ ਗਿਆ ਹੈ, "ਦੋਵੇਂ ਪੱਖ ਖੇਤਰੀ ਸਥਿਰਤਾ ਅਤੇ ਆਰਥਿਕ ਖੁਸ਼ਹਾਲੀ ਲਈ ਦੁਵੱਲੇ ਸਹਿਯੋਗ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ 'ਤੇ ਸਹਿਮਤ ਹੋਏ।" ਇਰਾਨ ਦੇ ਰਾਸ਼ਟਰਪਤੀ ਮੰਗਲਵਾਰ ਸਵੇਰੇ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਨਾਲ ਮੁਲਾਕਾਤ ਕੀਤੀ ਅਤੇ ਸਿਆਸੀ, ਆਰਥਿਕ, ਵਪਾਰਕ ਅਤੇ ਸੱਭਿਆਚਾਰਕ ਪੱਧਰ 'ਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਸੀ

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News