ਇਰਾਨ ''ਚ ਮੁੜ ਛਿੜੇ ਸਰਕਾਰ ਵਿਰੋਧੀ ਪ੍ਰਦਰਸ਼ਨ ! ਹਾਦਸੇ ''ਚ 13 ਕਰਮਚਾਰੀਆਂ ਦੀ ਮੌਤ ਮਗਰੋਂ ਭਖ਼ਿਆ ਮਾਹੌਲ
Wednesday, Nov 18, 2026 - 05:02 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਨਾਲ ਜੰਗ 'ਚ ਰੁੱਝੇ ਇਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਬਦਾਨਾਨ ਸ਼ਹਿਰ 'ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤੇਲ ਰਿਫਾਇਨਰੀ ਕੰਪਨੀ ਦੇ 13 ਮੁਲਾਜ਼ਮਾਂ ਦੀ ਮੌਤ ਹੋਣ ਤੋਂ ਬਾਅਦ ਸੈਂਕੜੇ ਲੋਕ ਸੜਕਾਂ 'ਤੇ ਉਤਰ ਆਏ ਹਨ। ਜੰਗੀ ਹਾਲਾਤ ਦੌਰਾਨ ਸਖ਼ਤ ਸਰਕਾਰੀ ਕਾਰਵਾਈ ਦੀਆਂ ਚਿਤਾਵਨੀਆਂ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਜ਼ਿੰਮੇਵਾਰ ਅਧਿਕਾਰੀਆਂ ਦੇ ਅਸਤੀਫ਼ਿਆਂ ਦੀ ਮੰਗ ਕਰਦਿਆਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।
ਜਾਣਕਾਰੀ ਅਨੁਸਾਰ 14 ਨਵੰਬਰ ਨੂੰ ਵਾਪਰੇ ਇਸ ਭਿਆਨਕ ਸੜਕ ਹਾਦਸੇ 'ਚ ਤੇਲ ਰਿਫਾਇਨਰੀ ਦੇ 13 ਕਾਮਿਆਂ ਦੀ ਜਾਨ ਚਲੀ ਗਈ ਸੀ, ਜਿਸ ਦੇ ਵਿਰੋਧ 'ਚ ਮੰਗਲਵਾਰ ਨੂੰ ਅਬਦਾਨਾਨ 'ਚ ਵੱਡਾ ਪ੍ਰਦਰਸ਼ਨ ਸ਼ੁਰੂ ਹੋਇਆ। ਇਰਾਨ ਤੋਂ ਬਾਹਰ ਸਥਿਤ ਮਨੁੱਖੀ ਅਧਿਕਾਰ ਸਮੂਹ 'ਹਰਾਨਾ' ਅਤੇ ਮੀਡੀਆ ਵੱਲੋਂ ਸ਼ੇਅਰ ਕੀਤੀਆਂ ਗਈਆਂ ਵੀਡੀਓਜ਼ 'ਚ ਪ੍ਰਦਰਸ਼ਨਕਾਰੀ ਸ਼ਹਿਰ ਦੇ ਵਿਚਕਾਰ ਮਾਰਚ ਕਰਦੇ ਹੋਏ ਸਰਕਾਰ ਤੋਂ ਜਵਾਬ ਦੀ ਮੰਗ ਕਰਦਿਆਂ "ਤਾਨਾਸ਼ਾਹ ਮੁਰਦਾਬਾਦ" ਦੇ ਨਾਅਰੇ ਲਗਾਉਂਦੇ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ- ਟਰੰਪ ਨੂੰ ਮਾਰਨ ਅਮਰੀਕਾ ਪਹੁੰਚ ਗਿਆ ਪਾਕਿਸਤਾਨੀ ਨਾਗਰਿਕ ! ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਮਨੁੱਖੀ ਅਧਿਕਾਰ ਸੰਗਠਨ 'ਹੇਂਗਾਵ' ਮੁਤਾਬਕ, ਮੰਗਲਵਾਰ ਦੇ ਪ੍ਰਦਰਸ਼ਨਾਂ ਤੋਂ ਬਾਅਦ ਅਬਦਾਨਾਨ 'ਚ ਘੱਟੋ-ਘੱਟ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਖ਼ਿਲਾਫ਼ ਜੰਗ ਛੇੜੇ ਜਾਣ ਤੋਂ ਬਾਅਦ ਮਨੁੱਖੀ ਅਧਿਕਾਰ ਨਿਗਰਾਨਾਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਤਹਿਰਾਨ ਵਿਰੋਧੀ ਆਵਾਜ਼ਾਂ ਨੂੰ ਕੁਚਲਣ ਲਈ ਹੋਰ ਸਖ਼ਤੀ ਵਰਤ ਸਕਦਾ ਹੈ।
ਰਾਜਧਾਨੀ ਤਹਿਰਾਨ ਤੋਂ ਲਗਭਗ 480 ਕਿਲੋਮੀਟਰ ਦੱਖਣ-ਪੱਛਮ ਵੱਲ ਸਥਿਤ ਕੁਰਦ ਬਹੁਲਤਾ ਵਾਲਾ ਇਹ ਇਲਾਕਾ ਇਸ ਸਾਲ ਜਨਵਰੀ ਵਿੱਚ ਹੋਏ 1979 ਦੀ ਇਸਲਾਮੀ ਕ੍ਰਾਂਤੀ ਤੋਂ ਬਾਅਦ ਦੇ ਸਭ ਤੋਂ ਵੱਡੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਮੁੱਖ ਕੇਂਦਰ ਰਿਹਾ ਹੈ। ਉਸ ਸਮੇਂ ਸੁਰੱਖਿਆ ਬਲਾਂ ਦੀ ਕਾਰਵਾਈ 'ਚ ਹਜ਼ਾਰਾਂ ਲੋਕ ਮਾਰੇ ਗਏ ਸਨ ਤੇ ਹਜ਼ਾਰਾਂ ਗ੍ਰਿਫ਼ਤਾਰ ਕੀਤੇ ਗਏ ਸਨ, ਜਦਕਿ ਪ੍ਰਸ਼ਾਸਨ ਵੱਲੋਂ ਹੁਣ ਵੀ ਉਨ੍ਹਾਂ ਪ੍ਰਦਰਸ਼ਨਾਂ ਨਾਲ ਜੁੜੇ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਜੇਲ੍ਹ ਵਿੱਚ ਬੰਦ ਪ੍ਰਦਰਸ਼ਨਕਾਰੀਆਂ ਨੂੰ ਫਾਂਸੀ ਦੇਣ ਦੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਰੇਲਵੇ ਟਰੈਕਾਂ 'ਤੇ ਹੋਏ ਧਮਾਕਿਆਂ ਦਾ ਸਮਰਥਨ ਕਰਨ ਵਾਲਾ US ਤੋਂ ਡਿਪੋਰਟ ! NIA ਨੇ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
