Iran ਸਮਝੌਤੇ ਲਈ ਤਿਆਰ! Trump ਦਾ ਵੱਡਾ ਦਾਅਵਾ

Tuesday, Mar 24, 2026 - 11:40 AM (IST)

Iran ਸਮਝੌਤੇ ਲਈ ਤਿਆਰ! Trump ਦਾ ਵੱਡਾ ਦਾਅਵਾ

ਦੁਬਈ/ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੋਰਮੁਜ਼ ਸਟ੍ਰੇਟ ਨੂੰ ਫਿਰ ਤੋਂ ਖੋਲ੍ਹਣ ਲਈ ਈਰਾਨ ਨੂੰ ਦਿੱਤੀ ਗਈ ਸਮਾਂ ਸੀਮਾ ਵਧਾ ਦਿੱਤੀ ਹੈ। ਨਾਲ ਹੀ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਹੁਣ ਈਰਾਨ ਦੇ ਊਰਜਾ ਪਲਾਂਟਾਂ 'ਤੇ ਹੋਣ ਵਾਲੇ ਹਮਲਿਆਂ ਨੂੰ 5 ਦਿਨਾਂ ਲਈ ਟਾਲ ਦੇਵੇਗਾ।

ਸਮਝੌਤੇ ਦਾ ਦਾਅਵਾ ਅਤੇ ਈਰਾਨ ਦਾ ਇਨਕਾਰ 

ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕੀ ਦੂਤ ਇੱਕ "ਸਨਮਾਨਯੋਗ" ਈਰਾਨੀ ਨੇਤਾ ਨਾਲ ਗੱਲਬਾਤ ਕਰ ਰਹੇ ਹਨ ਅਤੇ ਈਰਾਨ ਸਮਝੌਤਾ ਕਰਨਾ ਚਾਹੁੰਦਾ ਹੈ। ਹਾਲਾਂਕਿ ਈਰਾਨੀ ਅਧਿਕਾਰੀਆਂ ਨੇ ਇਨ੍ਹਾਂ ਗੱਲਾਂ ਤੋਂ ਸਾਫ਼ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਈਰਾਨ ਵੱਲੋਂ ਦਿੱਤੀ ਗਈ ਸਖ਼ਤ ਚੇਤਾਵਨੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖੇਤਰ ਵਿੱਚ ਪਰਮਾਣੂ ਹਥਿਆਰ ਨਹੀਂ ਦੇਖਣਾ ਚਾਹੁੰਦੇ ਅਤੇ ਸਮਝੌਤੇ ਤਹਿਤ ਈਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਖ਼ਤਮ ਕਰਕੇ ਉੱਥੋਂ ਸੰਵਰਧਿਤ ਯੂਰੇਨੀਅਮ ਕੱਢਣਾ ਚਾਹੁੰਦੇ ਹਨ।

ਮੌਤਾਂ ਦਾ ਅੰਕੜਾ 2,500 ਤੋਂ ਪਾਰ 

ਇਸ ਭਿਆਨਕ ਸੰਘਰਸ਼ ਵਿੱਚ ਜਾਨੀ ਨੁਕਸਾਨ ਲਗਾਤਾਰ ਵਧ ਰਿਹਾ ਹੈ। ਤਾਜ਼ਾ ਰਿਪੋਰਟਾਂ ਅਨੁਸਾਰ ਈਰਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ 1,500 ਤੋਂ ਵੱਧ ਹੋ ਗਈ ਹੈ। ਲੇਬਨਾਨ ਵਿੱਚ 1,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੰਗ ਵਿੱਚ 15 ਇਜ਼ਰਾਈਲੀ ਅਤੇ 13 ਅਮਰੀਕੀ ਫੌਜੀ ਮਾਰੇ ਗਏ ਹਨ।ਈਰਾਨ ਅਤੇ ਲੇਬਨਾਨ ਵਿੱਚ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ  : ਟਰੱਕ 'ਚੋਂ ਮਿਲੇ 229 ਪ੍ਰਵਾਸੀ ; ਮੈਕਸੀਕੋ 'ਚ ਮਨੁੱਖੀ ਤਸਕਰੀ ਦਾ ਪਰਦਾਫਾਸ਼

ਬੈਰੂਤ 'ਤੇ ਭਾਰੀ ਬੰਬਾਰੀ ਅਤੇ ਇਜ਼ਰਾਈਲ 'ਚ ਅਲਰਟ 

ਇਜ਼ਰਾਈਲੀ ਹਵਾਈ ਸੈਨਾ ਨੇ ਲੇਬਨਾਨ ਦੀ ਰਾਜਧਾਨੀ ਬੈਰੂਤ ਦੇ ਦੱਖਣੀ ਉਪਨਗਰਾਂ 'ਤੇ ਜ਼ਬਰਦਸਤ ਹਵਾਈ ਹਮਲੇ ਕੀਤੇ ਹਨ, ਜਿਨ੍ਹਾਂ ਦਾ ਨਿਸ਼ਾਨਾ ਹਿਜ਼ਬੁੱਲਾ ਦੇ ਟਿਕਾਣੇ ਸਨ। ਇਨ੍ਹਾਂ ਹਮਲਿਆਂ ਦੌਰਾਨ ਨੀਵੇਂ ਉੱਡਦੇ ਲੜਾਕੂ ਜਹਾਜ਼ਾਂ ਦੀਆਂ ਆਵਾਜ਼ਾਂ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਦੂਜੇ ਪਾਸੇ, ਉੱਤਰੀ ਇਜ਼ਰਾਈਲ ਵਿੱਚ ਵੀ ਕਿਸੇ ਵਸਤੂ ਦੇ ਡਿੱਗਣ ਦੀ ਸੂਚਨਾ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਵਿਚੋਲਗੀ ਦੀ ਕੋਸ਼ਿਸ਼ 

ਸਥਿਤੀ ਨੂੰ ਕਾਬੂ ਕਰਨ ਲਈ ਕੂਟਨੀਤਕ ਕੋਸ਼ਿਸ਼ਾਂ ਵੀ ਤੇਜ਼ ਹੋ ਗਈਆਂ ਹਨ। ਮਿਸਰ, ਤੁਰਕੀ ਅਤੇ ਪਾਕਿਸਤਾਨ ਰਾਹੀਂ ਅਮਰੀਕਾ ਅਤੇ ਈਰਾਨ ਵਿਚਕਾਰ ਸੰਦੇਸ਼ਾਂ ਦਾ ਆਦਾਨ-ਪ੍ਰਦਾਨ ਹੋ ਰਿਹਾ ਹੈ।ਇਨ੍ਹਾਂ ਕੋਸ਼ਿਸ਼ਾਂ ਦਾ ਮੁੱਖ ਉਦੇਸ਼ ਈਰਾਨ ਅਤੇ ਪੂਰੇ ਖੇਤਰ ਦੇ ਊਰਜਾ ਢਾਂਚੇ 'ਤੇ ਹੋਣ ਵਾਲੇ ਸੰਭਾਵੀ ਹਮਲਿਆਂ ਨੂੰ ਰੋਕਣਾ ਹੈ, ਜਿਸ ਨੂੰ ਮੌਜੂਦਾ ਸਮੇਂ ਵਿੱਚ ਸਭ ਤੋਂ ਵੱਡੀ ਤਰਜੀਹ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਵਿੱਚ ਯੂਕਰੇਨ ਦੇ ਰਾਜਦੂਤ ਨੇ ਰੂਸ ਅਤੇ ਈਰਾਨ ਵਿਚਕਾਰ ਵਧ ਰਹੇ ਫੌਜੀ ਸਹਿਯੋਗ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਹਿਯੋਗ ਖੇਤਰੀ ਟਕਰਾਅ ਨੂੰ ਵਧਾ ਸਕਦਾ ਹੈ ਅਤੇ ਵਿਸ਼ਵ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News