ਇਰਾਨ ਨੇ ਸ਼ੁਰੂ ਕੀਤੀ ਬਦਲੇ ਦੀ ਕਾਰਵਾਈ ! ਇਜ਼ਰਾਈਲ ''ਚ ਵੱਜਣ ਲੱਗੇ ''ਘੁੱਗੂ'', ਪੂਰੇ ਦੇਸ਼ ''ਚ ਐਮਰਜੈਂਸੀ ਲਾਗੂ

Sunday, Mar 01, 2026 - 02:20 PM (IST)

ਇਰਾਨ ਨੇ ਸ਼ੁਰੂ ਕੀਤੀ ਬਦਲੇ ਦੀ ਕਾਰਵਾਈ ! ਇਜ਼ਰਾਈਲ ''ਚ ਵੱਜਣ ਲੱਗੇ ''ਘੁੱਗੂ'', ਪੂਰੇ ਦੇਸ਼ ''ਚ ਐਮਰਜੈਂਸੀ ਲਾਗੂ

ਇੰਟਰਨੈਸ਼ਨਲ ਡੈਸਕ- ਇਰਾਨ ਨੇ ਆਪਣੇ ਸੁਪਰੀਮ ਲੀਡਰ ਦੀ ਮੌਤ ਅਤੇ ਤਹਿਰਾਨ 'ਤੇ ਹੋਏ ਹਮਲਿਆਂ ਦਾ ਬਦਲਾ ਲੈਣ ਲਈ ਇਜ਼ਰਾਈਲ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਤਵਾਰ ਸਵੇਰੇ ਇਰਾਨ ਵੱਲੋਂ ਦਾਗੀਆਂ ਗਈਆਂ ਬੈਲਿਸਟਿਕ ਮਿਜ਼ਾਈਲਾਂ ਕਾਰਨ ਪੂਰੇ ਇਜ਼ਰਾਈਲ ਵਿੱਚ ਹਵਾਈ ਹਮਲੇ ਦੇ ਸਾਈਰਨ ਗੂੰਜ ਰਹੇ ਹਨ।

ਇਰਾਨੀ ਮਿਜ਼ਾਈਲਾਂ ਦੇ ਇੱਕ ਸਮੂਹ ਨੇ ਤੇਲ ਅਵੀਵ ਨੂੰ ਨਿਸ਼ਾਨਾ ਬਣਾਇਆ। ਐਮਰਜੈਂਸੀ ਸੇਵਾਵਾਂ ਅਨੁਸਾਰ, ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਤੇਲ ਅਵੀਵ ਵਿੱਚ ਇਜ਼ਰਾਈਲੀ ਫੌਜ ਦੇ ਜਨਰਲ ਸਟਾਫ ਦੀ ਇਮਾਰਤ ਦੇ ਨੇੜੇ ਧੂੰਏਂ ਦੇ ਗੁਬਾਰ ਦੇਖੇ ਗਏ ਹਨ। ਇਜ਼ਰਾਈਲੀ ਰੱਖਿਆ ਬਲਾਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਇਹ 20ਵੀਂ ਵਾਰ ਹੈ ਜਦੋਂ ਲੱਖਾਂ ਇਜ਼ਰਾਈਲੀ ਨਾਗਰਿਕਾਂ ਨੂੰ ਮਿਜ਼ਾਈਲ ਹਮਲਿਆਂ ਕਾਰਨ ਬੰਕਰਾਂ ਅਤੇ ਸੁਰੱਖਿਅਤ ਥਾਵਾਂ 'ਤੇ ਭੱਜਣਾ ਪਿਆ ਹੈ ਤੇ ਪੂਰੇ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅਮਰੀਕਾ ਨੇ ਇੰਝ ਮਾਰਿਆ ਖ਼ਾਮੇਨੇਈ ! ਭਿਆਨਕ ਹਮਲਿਆਂ ਦੀ ਵੀਡੀਓ ਕੀਤੀ ਜਾਰੀ

 

ਇਜ਼ਰਾਈਲੀ ਹਵਾਈ ਸੈਨਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਫਾਈਟਰ ਜੈੱਟਾਂ ਨੇ ਪਿਛਲੇ 24 ਘੰਟਿਆਂ ਦੌਰਾਨ ਇਰਾਨ ਵਿੱਚ ਮਿਜ਼ਾਈਲ ਉਤਪਾਦਨ ਕੇਂਦਰਾਂ ਅਤੇ ਫੌਜੀ ਟਿਕਾਣਿਆਂ 'ਤੇ 1200 ਤੋਂ ਵੱਧ ਬੰਬ ਸੁੱਟੇ ਹਨ। ਇਰਾਨ ਦੇ ਉਪ ਵਿਦੇਸ਼ ਮੰਤਰੀ ਹਾਮਿਦ ਘਨਬਰੀ ਨੇ ਕਿਹਾ ਕਿ ਇਰਾਨ ਆਪਣੇ ਆਤਮ-ਰੱਖਿਆ ਦੇ ਅਧਿਕਾਰ ਦੀ ਵਰਤੋਂ ਕਰ ਰਿਹਾ ਹੈ। ਇਰਾਨ ਨੇ ਸੰਯੁਕਤ ਰਾਸ਼ਟਰ ਨੂੰ ਪੱਤਰ ਲਿਖ ਕੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਵਿਰੁੱਧ ਹਮਲੇ ਨਹੀਂ ਰੁਕਦੇ, ਉਹ ਬਿਨਾਂ ਕਿਸੇ ਝਿਜਕ ਦੇ ਜਵਾਬੀ ਕਾਰਵਾਈ ਜਾਰੀ ਰੱਖਣਗੇ।

ਇਸ ਸਥਿਤੀ ਦੌਰਾਨ ਇਜ਼ਰਾਈਲ ਵਿੱਚ ਲੋਕਾਂ ਦੇ ਫ਼ੋਨਾਂ 'ਤੇ ਹਮਲੇ ਤੋਂ ਕੁਝ ਮਿੰਟ ਪਹਿਲਾਂ ਹੀ ਐਡਵਾਂਸ ਅਲਰਟ ਭੇਜੇ ਜਾ ਰਹੇ ਹਨ, ਤਾਂ ਜੋ ਉਹ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾ ਸਕਣ। ਇਨ੍ਹਾਂ ਹਮਲਿਆਂ ਕਾਰਨ ਇਜ਼ਰਾਈਲ ਦਾ ਹਵਾਈ ਖੇਤਰ ਪ੍ਰਭਾਵਿਤ ਹੋਇਆ ਹੈ। ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਤੇਲ ਅਵੀਵ ਲਈ ਆਪਣੀਆਂ ਉਡਾਣਾਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਹੈ ਤੇ ਹਜ਼ਾਰਾਂ ਭਾਰਤੀ ਉੱਥੇ ਰੁਕੇ ਹੋਏ ਹਨ।

ਇਹ ਵੀ ਪੜ੍ਹੋ- 'ਫਸੇ' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News