ਈਰਾਨ ਨੇ ਫਰਾਂਸ, ਜਰਮਨੀ ਅਤੇ ਬ੍ਰਿਟੇਨ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਇਆ
Saturday, Sep 27, 2025 - 08:37 PM (IST)

ਦੁਬਈ- ਈਰਾਨ ਨੇ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਮੁੜ ਤੋਂ ਲਾਗੂ ਹੋਣ ਤੋਂ ਪਹਿਲਾਂ ਸ਼ਨੀਵਾਰ ਨੂੰ ਫਰਾਂਸ, ਜਰਮਨੀ ਅਤੇ ਬ੍ਰਿਟੇਨ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ।
ਤਿੰਨਾਂ ਦੇਸ਼ਾਂ ਨੇ ਈਰਾਨ ’ਤੇ ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ ਨਾਲ ਸਹਿਯੋਗ ਨਾ ਕਰਨ ਅਤੇ ਅਮਰੀਕਾ ਨਾਲ ਸਿੱਧੀ ਗੱਲਬਾਤ ਨਾ ਕਰਨ ’ਤੇ ਹਟਾਈਆਂ ਗਈਆਂ ਪਾਬੰਦੀਆਂ ਨੂੰ ਮੁੜ ਤੋਂ ਲਾਗੂ ਕਰਨ ’ਤੇ ਜ਼ੋਰ ਦਿੱਤਾ ਹੈ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ ‘ਇਰਨਾ’ ਨੇ ਇਹ ਜਾਣਕਾਰੀ ਦਿੱਤੀ।
ਇਨ੍ਹਾਂ ਪਾਬੰਦੀਆਂ ਤਹਿਤ ਵਿਦੇਸ਼ਾਂ ’ਚ ਈਰਾਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾਵੇਗਾ, ਤਹਿਰਾਨ ਨਾਲ ਹਥਿਆਰਾਂ ਦੇ ਸੌਦੇ ਰੋਕ ਦਿੱਤੇ ਜਾਣਗੇ ਅਤੇ ਜੇ ਈਰਾਨ ਆਪਣਾ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਜਾਰੀ ਰੱਖਦਾ ਹੈ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇਗੀ।