ਕੋਰੋਨਾਵਾਇਰਸ: ਈਰਾਨ ''ਚ 139 ਹੋਰ ਮੌਤਾਂ, ਦੇਸ਼ ''ਚ ਮ੍ਰਿਤਕਾਂ ਦੀ ਗਿਣਤੀ ਹੋਈ 2,517

03/28/2020 3:51:36 PM

ਤਹਿਰਾਨ(ਏ.ਐਫ.ਪੀ.)- ਈਰਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਨਾਵਲ ਕੋਰੋਨਾਵਾਇਰਸ ਕਾਰਨ ਦੇਸ਼ ਵਿਚ 139 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਦੁਨੀਆ ਦੇ ਸਭ ਤੋਂ ਪ੍ਰਭਾਵਤ ਦੇਸ਼ਾਂ ਵਿਚੋਂ ਇਕ ਮੁਸਲਿਮ ਗਣਰਾਜ ਵਿਚ ਮੌਤਾਂ ਦੀ ਗਿਣਤੀ 2,517 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਬੁਲਾਰੇ ਕਿਯਾਨੌਸ਼ ਜਹਾਂਪੌਰ ਨੇ ਨਿਊਜ਼ ਬ੍ਰੀਫਿੰਗ ਦੌਰਾਨ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 3,076 ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਕੁੱਲ ਇਨਫੈਕਟ ਲੋਕਾਂ ਦੀ ਗਿਣਤੀ ਵਧ ਕੇ 35,408 ਹੋ ਗਈ ਹੈ। ਜ਼ਿਕਰਯੋਗ ਹੈ ਕਿ ਵਰਲਡ-ਓ-ਮੀਟਰ ਮੁਤਾਬਕ ਹੁਣ ਤੱਕ ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਦੇ ਤਕਰੀਬਨ 6 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 27 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 1,30,000 ਤੋਂ ਵਧੇਰੇ ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।


Baljit Singh

Content Editor

Related News