ਕੋਰੋਨਾਵਾਇਰਸ: ਈਰਾਨ ''ਚ ਹੋਰ 157 ਮੌਤਾਂ, ਸ਼ਹਿਰਾਂ ਵਿਚਾਲੇ ਆਵਾਜਾਈ ''ਤੇ ਲੱਗੀ ਰੋਕ
Thursday, Mar 26, 2020 - 05:38 PM (IST)

ਤਹਿਰਾਨ- ਈਰਾਨ ਨੇ ਵੀਰਵਾਰ ਨੂੰ ਦੱਸਿਆ ਕਿ ਦੇਸ਼ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਕਾਰਨ ਹੋਰ 157 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਦਾ ਅਧਿਕਾਰਿਤ ਅੰਕੜਾ 2,234 'ਤੇ ਪਹੁੰਚ ਗਿਆ ਹੈ। ਇਸ ਵਿਚਾਲੇ ਕੋਰੋਨਾਵਾਇਰਸ ਗਲੋਬਲ ਮਹਾਮਾਰੀ ਨਾਲ ਨਿਪਟਣ ਦੇ ਲਈ ਸਰਕਾਰ ਨੇ ਸ਼ਹਿਰਾਂ ਦੇ ਵਿਚਾਲੇ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਹੈ।
ਸਿਹਤ ਮੰਤਰਾਲਾ ਦੇ ਬੁਲਾਰੇ ਕਿਯਾਨੌਸ਼ ਜਹਾਂਪੌਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਹੋਰ 2,389 ਲੋਕਾਂ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਕਾਰਨ ਇਨਫੈਕਟਡ ਲੋਕਾਂ ਦੀ ਗਿਣਤੀ 29,406 ਹੋ ਗਈ ਹੈ। ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਖੁਸ਼ਕਿਸਮਤੀ ਨਾਲ ਅੱਜ ਤੱਕ ਇਨਫੈਕਟਡ ਲੋਕਾਂ ਵਿਚੋਂ 10,457 ਲੋਕਾਂ ਦਾ ਇਲਾਜ ਹੋ ਚੁੱਕਾ ਹੈ ਤੇ ਉਹਨਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਵਰਲਡ-ਓ-ਮੀਟਰ ਮੁਤਾਬਕ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ 4.5 ਲੱਖ ਤੋਂ ਵਧੇਰੇ ਹੋ ਗਈ ਹੈ, ਜਿਹਨਾਂ ਵਿਚੋਂ ਤਕਰੀਬਨ 22 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ।