ਈਰਾਨ ''ਚ ਕੋਰੋਨਾਵਾਇਰਸ ਕਾਰਨ ਇਕ ਹੋਰ ਮੌਤ, 10 ਨਵੇਂ ਮਾਮਲੇ ਆਏ ਸਾਹਮਣੇ
Saturday, Feb 22, 2020 - 03:30 PM (IST)

ਤਹਿਰਾਨ- ਈਰਾਨ ਵਿਚ ਕੋਰੋਨਾਵਾਇਰਸ ਦੇ 10 ਨਵੇਂ ਮਾਲੇ ਸਾਹਮਣੇ ਆਏ ਹਨ, ਜਿਹਨਾਂ ਵਿਚੋਂ ਇਕ ਵਿਅਕਤੀ ਦੀ ਸ਼ਨੀਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੀ ਇਸਲਾਮੀ ਗਣਰਾਜ ਵਿਚ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਜਦਕਿ ਇਸ ਵਾਇਰਸ ਕਾਰਨ 28 ਲੋਕ ਪ੍ਰਭਾਵਿਤ ਹਨ। ਸਿਹਤ ਵਿਭਾਗ ਦੇ ਬੁਲਾਰੇ ਕਿਯਾਨੌਸ਼ ਜਹਾਨਪੌਰ ਨੇ ਸਰਕਾਰੀ ਟੈਲੀਵਿਜ਼ਨ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਚੀਨ 'ਚ ਕੋਰੋਨਾ ਵਾਇਰਸ ਕਾਰਨ ਸ਼ੁੱਕਰਵਾਰ ਨੂੰ 109 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 2345 ਹੋ ਚੁੱਕੀ ਹੈ ਅਤੇ 397 ਨਵੇਂ ਮਾਮਲਿਆਂ ਨਾਲ ਇਸ ਵਾਇਰਸ ਦੇ ਕੁੱਲ 76,288 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਹਨਾਂ ਵਿਚੋਂ 11,477 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਉੱਥੇ 20,659 ਲੋਕਾਂ ਨੂੰ ਇਲਾਜ ਦੇ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।