ਈਰਾਨ ਨੇ ਕਿਹਾ- ਦੇਸ਼ ਦੀ ਅੱਧੀ ਆਬਾਦੀ ਦਾ ਪੂਰੀ ਤਰ੍ਹਾਂ ਹੋ ਚੁੱਕਿਆ ਟੀਕਾਕਰਨ

11/20/2021 11:31:05 PM

ਤਹਿਰਾਨ-ਈਰਾਨ ਨੇ ਐਲਾਨ ਕੀਤਾ ਕਿ ਦੇਸ਼ ਦੇ 4.4 ਕਰੋੜ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕਰ ਦਿੱਤਾ ਗਿਆ ਜੋ ਕੁੱਲ ਆਬਾਦੀ 8.5 ਕਰੋੜ ਦੇ ਅੱਧੇ ਤੋਂ ਜ਼ਿਆਦਾ ਹੈ। ਪੱਛਮੀ ਏਸ਼ੀਆ 'ਚ ਇਹ ਦੇਸ਼ ਮਹਾਮਰੀ ਨਾਲ ਸਭ ਤੋਂ ਵਧ ਪ੍ਰਭਾਵਿਤ ਸੀ। ਸਿਹਤ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ 'ਚ ਕਰੀਬ 4.4 ਕਰੋੜ ਲੋਕਾਂ ਨੂੰ ਕੋਰੋਨਾ ਵਾਇਰਸ ਰੋਕੂ ਟੀਕਿਆਂ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਅਮਰੀਕੀ ਰੱਖਿਆ ਮੁਖੀ ਨੇ ਈਰਾਨ ਦਾ ਮੁਕਾਬਲਾ ਕਰਨ ਦਾ ਲਿਆ ਸੰਕਲਪ

ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਈਰਾਨ 'ਚ 1,28,000 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ। ਮੰਤਰਾਲਾ ਨੇ ਇਹ ਵੀ ਐਲਾਨ ਕੀਤਾ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 3,500 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 118 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਰੋਜ਼ਾਨਾ ਮੌਤਾਂ ਦੇ ਮਾਮਲਿਆਂ 'ਚ ਹਾਲ ਦੇ ਮਹੀਨਿਆਂ 'ਚ ਕਮੀ ਆਈ ਹੈ ਅਤੇ ਈਰਾਨ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਟੀਕਾਕਰਨ ਕਾਰਨ ਹੋਇਆ ਹੈ।

ਇਹ ਵੀ ਪੜ੍ਹੋ : ਚੈੱਕ ਗਣਰਾਜ 'ਚ ਕੋਰੋਨਾ ਦੇ ਰਿਕਾਰਡ 22,936 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ 'ਚ 24 ਅਗਸਤ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸਭ ਤੋਂ ਜ਼ਿਆਦਾ 790 ਲੋਕਾਂ ਦੀ ਮੌਤ ਹੋ ਗਈ ਸੀ ਜੋ ਇਕ ਦਿਨ 'ਚ ਸਭ ਤੋਂ ਵਧ ਹੈ। ਅਧਿਕਾਰੀਆਂ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਤੇਜ਼ੀ ਆਉਣ ਦੀ ਚਿਤਾਵਨੀ ਦਿੱਤੀ ਹੈ, ਇਸ ਤੋਂ ਪਹਿਲਾਂ ਅਗਸਤ ਮਹੀਨੇ 'ਚ ਮਾਮਲਿਆਂ 'ਚ ਤੇਜ਼ੀ ਆਈ ਸੀ। ਈਰਾਨ 'ਚ 50 ਫੀਸਦੀ ਤੋਂ ਵੀ ਘੱਟ ਲੋਕ ਮਾਸਕ ਪਾਉਂਦੇ ਹਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਦੇ ਹਨ।

ਇਹ ਵੀ ਪੜ੍ਹੋ : ਬੇਹੱਦ ਚਿੰਤਾ ਦਾ ਵਿਸ਼ਾ ਹੈ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਪ੍ਰਤੀ ਪ੍ਰੇਮ : ਰਾਘਵ ਚੱਢਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News