ਈਰਾਨ ''ਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ, ਦੋ ਦੀ ਮੌਤ

Sunday, Dec 31, 2017 - 10:39 AM (IST)

ਈਰਾਨ ''ਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ, ਦੋ ਦੀ ਮੌਤ

ਤਹਿਰਾਨ— ਈਰਾਨ ਦੇ ਕਈ ਸ਼ਹਿਰਾਂ 'ਚ ਜਾਰੀ ਸਰਕਾਰ ਵਿਰੋਧੀ ਪ੍ਰਦਰਸ਼ਨ ਦੌਰਾਨ ਦੋਰੂਦ ਸ਼ਹਿਰ 'ਚ ਸਰਕਾਰੀ ਸੁਰੱਖਿਆਬਲਾਂ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਘੱਟੋ-ਘੱਟ ਦੋ ਲੋਕ ਮਾਰੇ ਗਏ ਹਨ। ਈਰਾਨ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਦੇ ਤੀਜੇ ਦਿਨ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਵੀਡੀਓ ਤੋਂ ਪਤਾ ਲੱਗਾ ਹੈ ਕਿ ਸਰਕਾਰ ਵਿਰੋਧੀ ਕੁੱਝ ਥਾਵਾਂ 'ਤੇ ਹਿੰਸਾ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਵੀਡੀਓ 'ਚ ਦੋਰੂਦ ਸ਼ਹਿਰ 'ਚ ਪ੍ਰਦਰਸ਼ਨਕਾਰੀ ਈਰਾਨ ਦੇ ਸਭ ਤੋਂ ਉੱਚੇ ਧਾਰਮਿਕ ਨੇਤਾ ਅਯਾਤੁੱਲਾਹ ਅਲੀ ਖੇਮਨਈ ਦੇ ਖਿਲਾਫ ਨਾਰੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਤਹਿਰਾਨ ਯੂਨੀਵਰਸਿਟੀ 'ਚ ਪ੍ਰਦਰਸ਼ਨਕਾਰੀਆਂ ਨੇ ਅਯਾਤੁਲਾਹ ਅਲੀ ਖੇਮਨਈ ਨੂੰ ਸੱਤਾ ਛੱਡਣ ਦੀ ਅਪੀਲ ਕੀਤੀ, ਜਿੱਥੇ ਪੁਲਸ ਨਾਲ ਉਨ੍ਹਾਂ ਦੀਆਂ ਝੜਪਾਂ ਵੀ ਹੋਈਆਂ। ਇਸ ਦੌਰਾਨ ਹਜ਼ਾਰਾਂ ਲੋਕ ਸੜਕਾਂ 'ਤੇ ਉੱਤਰ ਕੇ ਸਰਕਾਰ ਦਾ ਸਮਰਥਨ ਵੀ ਕਰ ਰਹੇ ਹਨ। ਈਰਾਨ ਦੇ ਉੱਚ ਅਧਿਕਾਰੀ ਇਨ੍ਹਾਂ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਲਈ ਵਿਦੇਸ਼ੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਜ਼ਿਕਰਯੋਗ ਹੈ ਕਿ 2009 'ਚ ਵਿਵਾਦਤ ਚੋਣਾਂ ਦੇ ਵਿਰੋਧ 'ਚ ਪ੍ਰਦਰਸ਼ਨਾਂ ਦੇ ਮਗਰੋਂ ਇਹ ਪਹਿਲੀ ਵਾਰ ਹੈ ਜਦ ਲੋਕਾਂ ਨੇ ਇੰਨੀ ਵੱਡੀ ਗਿਣਤੀ 'ਚ ਸੜਕਾਂ 'ਤੇ ਉੱਤਰ ਕੇ ਆਪਣਾ ਗੁੱਸਾ ਪ੍ਰਗਟ ਕੀਤਾ।


Related News