ਈਰਾਨ ਨੇ ਦਿੱਤੀ ਪ੍ਰਮਾਣੂ ਵਚਨਬੱਧਤਾਵਾਂ ਤੋਂ ਪਿੱਛੇ ਹੱਟਣ ਦੀ ਧਮਕੀ

Wednesday, Aug 28, 2019 - 01:17 AM (IST)

ਤਹਿਰਾਨ - ਈਰਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਯੂਰਪੀ ਦੇਸ਼ ਪ੍ਰਮਾਣੂ ਸਮਝੌਤੇ ਨਾਲ ਸਬੰਧਿਤ ਜ਼ਿੰਮੇਵਾਰੀਆਂ ਦਾ ਸਨਮਾਨ ਨਹÄ ਕਰਦੇ ਹਨ ਤਾਂ ਉਹ ਵੀ ਇਸ ਸਮਝੌਤੇ ਨਾਲ ਜੁੜੀਆਂ ਆਪਣੀਆਂ ਕੁਝ ਹੋਰ ਵਚਨਬੱਧਤਾਵਾਂ ਤੋਂ ਪਿੱਛੇ ਹੱਟਣਾ ਸ਼ੁਰੂ ਕਰ ਦੇਵੇਗਾ। ਤਸਨੀਮ ਅਖਬਾਰ ਏਜੰਸੀ ਨੇ ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜ਼ਰੀਫ ਦੇ ਹਵਾਲੇ ਤੋਂ ਦੱਸਿਆ ਕਿ ਜੇਕਰ ਈਰਾਨ ਅਤੇ ਯੂਰਪ ਵਿਚਾਲੇ ਸਮਝੌਤਾ ਹੁੰਦਾ ਹੈ ਅਤੇ ਜੇਕਰ ਉਹ ਸਮਝੌਤੇ ’ਤੇ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ ਤਾਂ ਈਰਾਨ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇਗਾ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅੱਬਾਸ ਮੌਸਾਵੀ ਨੇ ਪਹਿਲਾਂ ਆਖਿਆ ਸੀ ਕਿ ਜੇਕਰ ਪ੍ਰਮਾਣੂ ਸਮਝੌਤੇ ’ਚ ਸ਼ਾਮਲ ਪੱਖ ਈਰਾਨ ਦੇ ਆਰਥਿਕ ਹਿੱਤਾਂ ਦੀ ਸੁਰੱਖਿਆ ਨਾਲ ਸਬੰਧਿਤ ਜ਼ਿੰਮੇਵਾਰੀਆਂ ਪੂਰੀਆਂ ਕਰਨ ’ਚ ਅਸਫਲ ਰਹਿੰਦੇ ਹਨ ਤਾਂ ਈਰਾਨ ਵੀ ਆਪਣੀਆਂ ਪ੍ਰਮਾਣੂ ਵਚਨਬੱਧਤਾਵਾਂ ਤੋਂ ਪਿੱਛੇ ਹੱਟਣਾ ਸ਼ੁਰੂ ਕਰ ਦੇਵੇਗਾ। ਜ਼ਿਕਰਯੋਗ ਹੈ ਕਿ ਈਰਾਨ ਨੇ ਪ੍ਰਮਾਣੂ ਸਮਝੌਤੇ ’ਚੋਂ ਅਮਰੀਕਾ ਦੇ ਵੱਖ ਹੋਣ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਯੂਰੇਨੀਅਮ ਦੇ ਭੰਡਾਰਨ ’ਤੇ ਲੱਗੀਆਂ ਪਾਬੰਦੀਆਂ ਦਾ ਪਾਲਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ।


Khushdeep Jassi

Content Editor

Related News