ਵੱਡੀ ਖ਼ਬਰ ; ਜੰਗ ਵਿਚਾਲੇ ਈਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਬੰਬਾਂ ਦੇ ਮੀਂਹ ਵਿਚਾਲੇ ਕੰਬ ਗਈ ਧਰਤੀ
Saturday, Jun 21, 2025 - 12:56 PM (IST)

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਈਰਾਨ ਤੇ ਇਜ਼ਰਾਈਲ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਤੇਜ਼ੀ ਨਾਲ ਹਵਾਈ ਹਮਲੇ ਹੋ ਰਹੇ ਹਨ, ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੋਂ ਨਿਕਲ ਕੇ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਅਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ।
ਇਸੇ ਦੌਰਾਨ ਈਰਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਸੇਮਨਾਨ ਇਲਾਕੇ 'ਚ 5.1 ਤੀਬਰਤਾ ਦਾ ਭੂਚਾਲ ਆ ਗਿਆ, ਜਿਸ ਕਾਰਨ ਤੇਜ਼ੀ ਨਾਲ ਧਰਤੀ ਕੰਬ ਗਈ। ਇਸ ਮਗਰੋਂ ਦੁਨੀਆ ਭਰ 'ਚ ਇਕ ਨਵੀਂ ਚਰਚਾ ਛਿੜ ਗਈ ਹੈ ਕਿ ਕਿਤੇ ਈਰਾਨ ਨੇ ਚੋਰੀ-ਚੋਰੀ ਪਰਮਾਣੂ ਟੈਸਟਿੰਗ ਤਾਂ ਨਹੀਂ ਕੀਤੀ, ਜਿਸ ਕਾਰਨ ਇਹ ਭੂਚਾਲ ਆਇਆ ਹੋਵੇ। ਇਸ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ, ਜਿਸ ਦੇ ਝਟਕੇ ਆਸ-ਪਾਸ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਇਸ ਭੂਚਾਲ ਮਗਰੋਂ ਜੋ ਪਰਮਾਣੂ ਪ੍ਰੀਖਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। ਯੂਜ਼ਰਜ਼ ਕਹਿ ਰਹੇ ਹਨ ਕਿ ਜੇਕਰ ਇਹ ਈਰਾਨ ਦੀ ਪਰਮਾਣੂ ਟੈਸਟਿੰਗ ਸੀ ਤਾਂ ਹੁਣ ਅਮਰੀਕਾ ਵੀ ਈਰਾਨ ਨਾਲ ਪੰਗਾ ਲੈਣ ਤੋਂ ਪਹਿਲਾਂ 100 ਵਾਰ ਸੋਚੇਗਾ।
ਜ਼ਿਕਰਯੋਗ ਹੈ ਕਿ ਈਰਾਨ ਨੂੰ ਪਰਮਾਣੂ ਬੰਬ ਬਣਾਉਣ ਤੋਂ ਰੋਕਣ ਲਈ ਹੀ ਇਜ਼ਰਾਈਲ ਨੇ ਈਰਾਨ 'ਤੇ ਹਮਲਾ ਕੀਤਾ ਹੈ ਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਈਰਾਨ ਦੇ ਪਰਮਾਣੂ ਠਿਕਾਣਿਆਂ ਨੂੰ ਤਬਾਹ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e