ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
Sunday, May 10, 2026 - 02:39 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਘੱਟ ਕਰਨ ਨੂੰ ਲੈ ਕੇ ਅਗਲੇ ਹਫ਼ਤੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਮੁੜ ਗੱਲਬਾਤ ਸ਼ੁਰੂ ਹੋ ਸਕਦੀ ਹੈ। ਦੋਵੇਂ ਦੇਸ਼ ਵਿਚੋਲਿਆਂ ਰਾਹੀਂ ਇਕ ਸਮਝੌਤਾ ਡ੍ਰਾਫਟ ’ਤੇ ਕੰਮ ਕਰ ਰਹੇ ਹਨ, ਜਿਸ ਨਾਲ ਇਕ ਮਹੀਨੇ ਤੱਕ ਚੱਲਣ ਵਾਲੀ ਰਸਮੀ ਗੱਲਬਾਤ ਦਾ ਰਾਹ ਖੁੱਲ੍ਹ ਸਕਦਾ ਹੈ।
ਅਮਰੀਕਾ ਵੱਲੋਂ ਪੇਸ਼ 14 ਬਿੰਦੂਆਂ ਵਾਲੇ ਡ੍ਰਾਫਟ ਵਿਚ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ, ਹੋਰਮੁਜ਼ ਸਟ੍ਰੇਟ ਵਿਚ ਤਣਾਅ ਘੱਟ ਕਰਨ ਅਤੇ ਇਰਾਨ ਦੇ ਇਨਰਿਚਡ ਯੂਰੇਨੀਅਮ ਭੰਡਾਰ ਨੂੰ ਕਿਸੇ ਦੂਜੇ ਦੇਸ਼ ਭੇਜਣ ਵਰਗੇ ਮੁੱਦੇ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਰਾਨ ਵੱਲੋਂ ਜਲਦੀ ਜਵਾਬ ਮਿਲਣ ਦੀ ਉਮੀਦ ਹੈ। ਜੇ ਗੱਲਬਾਤ ਅੱਗੇ ਵਧੀ ਤਾਂ ਜੰਗਬੰਦੀ ਨੂੰ ਹੋਰ ਲੰਬਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game
ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ, ਇਰਾਨ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਆਪਣੇ ਨਿਊਕਲੀਅਰ ਪ੍ਰੋਗਰਾਮ ਜਾਂ ਇਨਰਿਚਡ ਯੂਰੇਨੀਅਮ ’ਤੇ ਕੋਈ ਸਮਝੌਤਾ ਨਹੀਂ ਕਰੇਗਾ। ਪਾਕਿਸਤਾਨ ਦੀ ਵਿਚੋਲਗੀ ਵਿਚ ਇਰਾਨ ਅਤੇ ਅਮਰੀਕਾ ਵਿਚਾਲੇ 11-12 ਅਪ੍ਰੈਲ ਨੂੰ ਇਸਲਾਮਾਬਾਦ ਵਿਚ ਪਹਿਲੇ ਦੌਰ ਦੀ ਗੱਲਬਾਤ ਹੋਈ ਸੀ। 21 ਘੰਟੇ ਤੱਕ ਇਹ ਗੱਲਬਾਤ ਚੱਲਣ ਦੇ ਬਾਵਜੂਦ ਨਾਕਾਮ ਹੋ ਗਈ ਸੀ। ਦੂਜੇ ਦੌਰ ਦੀ ਗੱਲਬਾਤ ਲਈ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ 24 ਅਪ੍ਰੈਲ ਨੂੰ ਇਸਲਾਮਾਬਾਦ ਪਹੁੰਚੇ ਸਨ ਪਰ ਰਾਸ਼ਟਰਪਤੀ ਟਰੰਪ ਨੇ ਆਪਣੇ ਦੂਤ ਸਟੀਵ ਵਿਟਕਾਫ ਅਤੇ ਜਵਾਈ ਜੇਰੇਡ ਕੁਸ਼ਨਰ ਦਾ ਪਾਕਿਸਤਾਨ ਦੌਰਾ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ ਇਕ ਹੋਰ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
