ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

Thursday, Jul 30, 2026 - 11:29 AM (IST)

ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਤਹਿਰਾਨ (ਵਾਰਤਾ) ਅਮਰੀਕਾ ਅਤੇ ਈਰਾਨ ਦੇ ਤਣਾਅ ਵਿਚਾਲੇ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਈਰਾਨੀ ਫੌਜ ਮੁਖੀ ਹਬੀਬੁੱਲਾ ਸਯਾਰੀ ਨੇ ਕਿਹਾ ਹੈ ਕਿ ਈਰਾਨ ਹੋਰਮੁਜ਼ ਸਟ੍ਰੇਟ ਨੂੰ ਕੰਟਰੋਲ ਕਰਦਾ ਹੈ ਅਤੇ ਦੇਸ਼ ਦੀ ਫੌਜ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਸਮੁੰਦਰੀ ਆਵਾਜਾਈ ਸੰਭਵ ਨਹੀਂ ਹੈ। ਮੇਹਰ ਨਿਊਜ਼ ਏਜੰਸੀ ਦੇ ਅਨੁਸਾਰ ਸਯਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਈਰਾਨੀ ਫੌਜ ਅਤੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਦੀ ਇਜਾਜ਼ਤ ਤੋਂ ਬਿਨਾਂ ਹੋਰਮੁਜ਼ ਸਟ੍ਰੇਟ ਵਿੱਚ ਕੋਈ ਵੀ ਗਤੀਵਿਧੀ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀਆਂ ਜ਼ਮੀਨੀ, ਸਮੁੰਦਰੀ ਅਤੇ ਹਵਾਈ ਸਰਹੱਦਾਂ 'ਤੇ ਸੁਰੱਖਿਆ ਸਥਿਰ ਹੈ। 


ਜ਼ਿਕਰਯੋਗ ਹੈ ਕਿ 18 ਜੂਨ ਨੂੰ ਈਰਾਨ ਅਤੇ ਅਮਰੀਕਾ ਨੇ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਜਿਸ ਦੇ ਤਹਿਤ 28 ਫਰਵਰੀ ਤੋਂ ਸ਼ੁਰੂ ਹੋਏ ਟਕਰਾਅ ਨੂੰ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ। ਹਾਲਾਂਕਿ, 8 ਜੁਲਾਈ ਤੋਂ, ਅਮਰੀਕੀ ਫੌਜ ਨੇ ਈਰਾਨ 'ਤੇ ਕਈ ਹਮਲੇ ਕੀਤੇ ਹਨ। ਅਮਰੀਕੀ ਕੇਂਦਰੀ ਕਮਾਂਡ ਦਾ ਦਾਅਵਾ ਹੈ ਕਿ ਇਹ ਹਮਲੇ ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਵਿਰੁੱਧ ਈਰਾਨ ਦੀਆਂ ਕਾਰਵਾਈਆਂ ਦੇ ਬਦਲੇ ਵਿੱਚ ਸਨ। ਈਰਾਨੀ ਫੌਜ ਨੇ ਪੱਛਮੀ ਏਸ਼ੀਆ ਵਿੱਚ ਅਮਰੀਕੀ ਠਿਕਾਣਿਆਂ 'ਤੇ ਹਮਲਾ ਕਰਕੇ ਜਵਾਬ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਅਤੇ ਇਸਲਾਮੀ ਗਣਰਾਜ ਵਿਚਕਾਰ ਜੰਗਬੰਦੀ ਹੁਣ ਵੈਧ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News